Patti Court Complex ਵਿੱਚ ਸੋਮਵਾਰ ਸਵੇਰੇ ਇੱਕ ਗੰਭੀਰ ਘਟਨਾ ਵਾਪਰੀ, ਜਦੋਂ ਸੁਰੱਖਿਆ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀ ਅਧਿਕਾਰੀ ਦੀ ਪਛਾਣ Gurmeet Singh ਵਜੋਂ ਹੋਈ ਹੈ, ਜੋ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਸੈਦਪੁਰ ਦੇ ਵਸਨੀਕ ਦੱਸੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ, ਘਟਨਾ ਉਸ ਵੇਲੇ ਵਾਪਰੀ ਜਦੋਂ ਉਹ ਕੋਰਟ ਕੰਪਲੈਕਸ ਦੇ ਗੇਟ ਨੰਬਰ-2 ‘ਤੇ ਡਿਊਟੀ ਨਿਭਾ ਰਹੇ ਸਨ। ਗੋਲੀ ਚੱਲਣ ਦੀ ਆਵਾਜ਼ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਮੌਕੇ ‘ਤੇ ਮੌਜੂਦ ਪੁਲਿਸ ਕਰਮਚਾਰੀਆਂ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਜਾਰੀ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੰਜਾਬ ਦੇ ਬੈਂਕਾਂ ‘ਚ ਨਕਦੀ ਸੰਕਟ, ਝੋਨੇ ਦੀ ਲਵਾਈ ਵਿਚਕਾਰ ਕਿਸਾਨ ਹੋਏ ਪਰੇਸ਼ਾਨ
ਘਟਨਾ ਦੀ ਸੂਚਨਾ ਮਿਲਣ ਮਗਰੋਂ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਗੋਲੀ ਲੱਗਣ ਦੇ ਹਾਲਾਤਾਂ ਅਤੇ ਕਾਰਨਾਂ ਬਾਰੇ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ।
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਰੋਸ਼ਨ ਆਨੰਦ ਨੇ Khan sir ਤੇ ਲਗਾਏ ਗੰਭੀਰ ਦੋਸ਼, ਮਾਮਲੇ ਨੇ ਫੜਿਆ ਨਵਾਂ ਮੋੜ

