skip to content

Dainik Savera Times Logo

ASR Firing: ਮੋਟਰਸਾਈਕਲ ਸਵਾਰਾਂ ਨੇ ਕੀਤੀ ਤਾਂਬੜਤੋੜ ਗੋਲੀਆਂ ਦੀ ਬਰਸਾਤ, ਨੌਜਵਾਨ ਦੇ ਵੱਜੀਆਂ 14 ਗੋਲੀਆਂ

7 months पहले

ASR Firing: ਮੋਟਰਸਾਈਕਲ ਸਵਾਰਾਂ ਨੇ ਕੀਤੀ ਤਾਂਬੜਤੋੜ ਗੋਲੀਆਂ ਦੀ ਬਰਸਾਤ, ਨੌਜਵਾਨ ਦੇ ਵੱਜੀਆਂ 14 ਗੋਲੀਆਂ

ਪੰਜਾਬ ਡੈਸਕ: ਅਮ੍ਰਿੰਤਸਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਬੀਤੀ ਦੇਰ ਰਾਤ ਗੋਲਡਨ ਅਵਨਿਊ ਦੇ ਬਾਹਰ ਦੋ ਨੌਜਵਾਨ ਆਪਣੀ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਪਿੱਛੋਂ ਆਏ ਮੋਟਰਸਾਈਕਲ ਸਵਾਰਾਂ ਨੇ ਗੱਡੀ ਉੱਪਰ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਵਿੱਚ 24 ਸਾਲਾ ਨਿਮਿਸ਼ ਕੁਮਾਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਹਰਪ੍ਰੀਤ ਸਿੰਘ ਗੰਜਾ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। ਜਖ਼ਮੀ ਨੌਜਵਾਨ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਸਥਿਤੀ ਨਾਜ਼ੁਕ ਦੱਸੀ ਜਾ ਰਹੀ ਹੈ।

ਮ੍ਰਿਤਕ ਦੇ ਭਰਾ ਦਾ ਬਿਆਨ

ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਨਿਮਿਸ਼ ਕੁਮਾਰ ਰਿਕਵਰੀ ਦਾ ਕੰਮ ਕਰਦਾ ਸੀ ਅਤੇ ਉਸਦਾ ਕਿਸੇ ਨਾਲ ਕੋਈ ਸਬੰਧ ਨਹੀਂ ਸੀ। ਕੋਈ ਦੁਸ਼ਮਣੀ ਨਹੀਂ ਸੀ। ਉਸਦਾ ਕਹਿਣਾ ਹੈ ਕਿ ਦੇਰ ਰਾਤ ਭਰਾ ਆਪਣੇ ਦੋਸਤ ਗੰਜੇ ਦੇ ਨਾਲ ਗੱਡੀ ਵਿੱਚ ਜਾ ਰਿਹਾ ਸੀ ਅਚਾਨਕ ਕੁਝ ਨੌਜਵਾਨ ਉਸ ਦੇ ਸਾਹਮਣੇ ਆ ਗਏ ਅਤੇ ਗੱਡੀ ‘ਤੇ ਗੋਲੀਬਾਰੀ ਕਰ ਦਿੱਤੀ। ਉਸਨੇ ਦੱਸਿਆ ਕਿ ਨਿਮਿਸ਼ ਨੂੰ ਲਗਭਗ 14 ਗੋਲੀਆਂ ਲੱਗੀਆਂ ਜਿਸ ਕਰਕੇ ਉਸਦੀ ਮੌਤ ਹੋ ਗਈ।

ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਪੁਲਿਸ ਮੌਕੇ ’ਤੇ ਪਹੁੰਚ ਕੇ ਗੱਡੀ ਨੂੰ ਕਬਜ਼ੇ ਵਿੱਚ ਲੈ ਚੁੱਕੀ ਹੈ ਅਤੇ ਵੱਖ-ਵੱਖ ਕੋਣਾਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਦੇ ਸਾਰੇ ਸੀਸੀਟੀਵੀ ਕੈਮਰੇ ਚੈਕ ਕੀਤੇ ਜਾ ਰਹੇ ਹਨ ਤਾਂ ਜੋ ਮੋਟਰਸਾਈਕਲ ਸਵਾਰਾਂ ਦੀ ਪਛਾਣ ਕੀਤੀ ਜਾ ਸਕੇ।

खबरें और भी हैं...

Copyright © 2026 Dainik Savera Times. All rights reserved.