
ਅੰਮ੍ਰਿਤਸਰ : ਅਮ੍ਰਿੰਤਸਰ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਪੁਲਿਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਵਿੱਚ ਸ਼ਾਮਿਲ ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਜਿਨ੍ਹਾਂ ਕੋਲੋ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ।
ਪੁਲਿਸ ਨੇ ਦੱਸਿਆ ਕਿ, ਖ਼ੁਫੀਆ ਜਾਣਕਾਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਨੂੰ ਤਬਾਹ ਕਰਨ ਲਈ ਛਾਪੇਮਾਰੀ ਕੀਤੀ ਤਾਂ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਿਲ ਤਿੰਨ ਨੂੰ ਗ੍ਰਿਫ਼ਤਾਰ ਫੜ੍ਹ ਲਿਆ ਹੈ । ਜਿਨ੍ਹਾਂ ਕੋਲੋ 10 ਆਧੁਨਿਕ ਹਥਿਆਰ (03 PX5.30 ਬੋਰ, 03 ਗਲੌਕ 9MM, 01 ਬ੍ਰੇਟਾ 9MM, 03 .30 ਬੋਰ) ਅਤੇ ₹2.5 ਲੱਖ ਹਵਾਲਾ ਮਨੀ ਬਰਾਮਦ ਕੀਤੀ ਹੈ ।
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੇ ਇਰਾਦੇ ਨਾਲ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਲਈ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ।
ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਗੇਟ ਹਕੀਮਾ ਵਿਖੇ ਐਫਆਈਆਰ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਇਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਅਤੇ ਸਰਹੱਦ ਪਾਰ ਸਬੰਧਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।