ਨੈਸ਼ਨਲ ਡੈਸਕ: ਉੱਤਰ ਪ੍ਰਦੇਸ਼ ਦੇ ਮੇਰਠ ਸ਼ਹਿਰ ਤੋਂ ਇੱਕ ਦਰਦਨਾਕ ਅਤੇ ਨਿੰਦਣਯੋਗ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ 14 ਸਾਲਾ ਨਾਬਾਲਿਗ ਲੜਕੀ ਨਾਲ ਗੈਂਗਰੇਪ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਲੋਕਾਂ ਵਿੱਚ ਗੁੱਸੇ ਅਤੇ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।
ਟਰੱਕ ਨੂੰ ਓਵਰਟੇਕ ਕਰਦਿਆਂ ਸਾਈਕਲ ਸਵਾਰ ਹਾਦਸੇ ਦਾ ਸ਼ਿਕਾਰ: ਕੈਮਰੇ ‘ਚ ਕੈਦ ਹੋਇਆ ਮੋਮੈਂਟ
ਜਾਣਕਾਰੀ ਅਨੁਸਾਰ ਮੁੱਖ ਦੋਸ਼ੀ ਜੋ ਲੜਕੀ ਦਾ ਬੌਏਫ੍ਰੈਂਡ ਦੱਸਿਆ ਜਾ ਰਿਹਾ ਹੈ ਉਸ ਨੇ ਆਪਣੀ ਦੋਸਤ ਨੂੰ ਆਪਣੇ ਘਰ ਬੁਲਾਇਆ ਅਤੇ ਉਥੇ ਆਪਣੇ ਦੋ ਹੋਰ ਸਾਥੀਆਂ ਦੇ ਨਾਲ ਮਿਲ ਕੇ ਉਸ ਨੂੰ ਬੰਧਕ ਬਣਾਕੇ ਜਬਰ ਜਨਾਹ ਕੀਤਾ। ਹਾਦਸੇ ਤੋਂ ਬਾਅਦ ਲੜਕੀ ਦੀ ਮੌਤ ਹੋ ਗਈ।
ਪੁਲਿਸ ਨੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਹੋਰ ਦੋ ਦੋਸ਼ੀਆਂ ਦੀ ਭਾਲ ਜਾਰੀ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਫਾਸਟ ਐਂਡ ਫਿਊਰੀਅਸ ਫੈਨਜ਼ ਲਈ ਖੁਸ਼ਖਬਰੀ 2028 ‘ਚ ਆ ਰਹੀ ਨਵੀਂ ਫਿਲਮ
ਇਹ ਮਾਮਲਾ ਨਾ ਸਿਰਫ਼ ਸਮਾਜ ਵਿੱਚ ਮਹਿਲਾਵਾਂ ਦੀ ਸੁਰੱਖਿਆ ‘ਤੇ ਸਵਾਲ ਖੜੇ ਕਰਦਾ ਹੈ ਸਗੋਂ ਨਾਬਾਲਿਗਾਂ ਦੇ ਖਿਲਾਫ ਵਧ ਰਹੇ ਅਪਰਾਧਾਂ ਦੀ ਗੰਭੀਰਤਾ ਨੂੰ ਵੀ ਦਰਸਾਉਂਦਾ ਹੈ। ਪ੍ਰਸ਼ਾਸਨ ਵੱਲੋਂ ਦੋਸ਼ੀਆਂ ਨੂੰ ਕਾਨੂੰਨੀ ਸਜ਼ਾ ਦੇਣ ਦੀ ਗੱਲ ਕਹੀ ਗਈ ਹੈ ਅਤੇ ਲੋਕਾਂ ਨੇ ਵੀ ਇਸ ਮਾਮਲੇ ਵਿੱਚ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

