skip to content

Last Updated: November 24, 2026

Dainik Savera Times Logo

BIG BREAKING : ਅੰਮ੍ਰਿਤਸਰ ‘ਚ ਸਨਸਨੀਖੇਜ਼ ਵਾਰਦਾਤ: ਫਾਇਰਿੰਗ ਦੌਰਾਨ AAP ਆਗੂ ਜ਼ਖ਼ਮੀ, ਹਸਪਤਾਲ ‘ਚ ਦਾਖਲ, ਜਾਂਚ ਸ਼ੁਰੂ

28 May 2026 ਅੱਪਡੇਟ ਕੀਤਾ ਗਿਆ

BIG BREAKING : ਅੰਮ੍ਰਿਤਸਰ ‘ਚ ਸਨਸਨੀਖੇਜ਼ ਵਾਰਦਾਤ: ਫਾਇਰਿੰਗ ਦੌਰਾਨ AAP ਆਗੂ ਜ਼ਖ਼ਮੀ, ਹਸਪਤਾਲ ‘ਚ ਦਾਖਲ, ਜਾਂਚ ਸ਼ੁਰੂ

ਅੰਮ੍ਰਿਤਸਰ ਨਿਊਜ਼ : ਪੰਜਾਬ ਦੇ ਅੰਮ੍ਰਿਤਸਰ ਵਿੱਚ ਦਿਨ ਦਿਹਾੜੇ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਵਾਰਡ ਨੰਬਰ 42 ਦੇ ਇੰਚਾਰਜ Jaipal Singh Bau ‘ਤੇ ਗੋਲੀਆਂ ਚਲਾਈਆਂ ਗਈਆਂ।

ਹਮਲੇ ਤੋਂ ਬਾਅਦ ਜੈਪਾਲ ਸਿੰਘ ਬਾਊ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਪਹਿਲਾਂ ਕਾਰਪੋਰੇਸ਼ਨ ਚੋਣਾਂ ਵਿੱਚ ਵੀ ਵਾਰਡ ਨੰਬਰ 42 ਤੋਂ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਚੁੱਕੇ ਹਨ।
ਪੁਲਿਸ ਜਾਂਚ ਮੁਤਾਬਕ ਇਸ ਘਟਨਾ ਦੇ ਪਿੱਛੇ ਨਿੱਜੀ ਰੰਜਿਸ਼ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਹਾਲਾਂਕਿ ਅਧਿਕਾਰਕ ਪੁਸ਼ਟੀ ਅਜੇ ਨਹੀਂ ਹੋਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਸੀਲ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡਾਕਟਰਾਂ ਮੁਤਾਬਕ ਜ਼ਖਮੀ ਆਗੂ ਦਾ ਇਲਾਜ ਜਾਰੀ ਹੈ ਅਤੇ ਉਨ੍ਹਾਂ ਦੀ ਹਾਲਤ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਦਿਨ ਦਿਹਾੜੇ ਹੋਈ ਇਸ ਗੋਲੀਬਾਰੀ ਦੀ ਘਟਨਾ ਨੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.