Site icon Dainik Savera Punjab

ਫਿਰੋਜ਼ਪੁਰ ਦੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼, ਨਸ਼ੇ ਵਿੱਚ ਧੁੱਤ ਨੌਜਵਾਨ ਗ੍ਰਿਫ਼ਤਾਰ

Attempt to desecrate the Gurdwara Sahib

Attempt to desecrate the Gurdwara Sahib of Jiwan Arai village in Ferozepur

ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਜੀਵਾਂ ਅਰਾਈ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਨਸ਼ੇ ਵਿੱਚ ਧੁੱਤ ਨੌਜਵਾਨ ਨੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਬੇਅਦਬੀ ਵਾਲੀ ਹਰਕਤ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਹ ਵੀਡੀਓ ਇਸ ਵੇਲੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਜਾਣਕਾਰੀ ਮੁਤਾਬਕ, ਜਦੋਂ ਗੁਰਦੁਆਰੇ ਦੇ ਗ੍ਰੰਥੀ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਲਿਜਾਣ ਦੀ ਤਿਆਰੀ ਕਰ ਰਹੇ ਸਨ, ਤਦੋਂ ਇੱਕ ਸ਼ਰਾਬੀ ਨੌਜਵਾਨ ਮੌਕੇ ‘ਤੇ ਪਹੁੰਚਿਆ। ਨਸ਼ੇ ਦੀ ਹਾਲਤ ਵਿੱਚ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉੱਪਰ ਰੱਖੇ ਰੁਮਾਲੇ ਸਾਹਿਬ ਨੂੰ ਖਿੱਚ ਕੇ ਗੁਰੂ ਸਾਹਿਬ ਨੂੰ ਹੇਠਾਂ ਸੁੱਟਣ ਦੀ ਕੋਸ਼ਿਸ਼ ਕੀਤੀ।

READ ALSO : ਵੋਟਰ ਕਾਰਡ ਨਾ ਹੋਣ ‘ਤੇ ਵੀ ਵੋਟ ਪਾਉਣ ਦਾ ਅਧਿਕਾਰ ਮਿਲੇਗਾ; 14 ਪਛਾਣ ਪੱਤਰ ਵੈਧ ਹੋਣਗੇ

ਇਸ ਘਟਨਾ ਨੂੰ ਵੇਖਦੇ ਹੀ ਮੌਕੇ ‘ਤੇ ਮੌਜੂਦ ਪਾਠੀ ਸਾਹਿਬਾਂ ਅਤੇ ਹੋਰ ਸੰਗਤ ਨੇ ਤੁਰੰਤ ਨੌਜਵਾਨ ਨੂੰ ਕਾਬੂ ਕਰ ਲਿਆ। ਇਸ ਦੌਰਾਨ ਉਸ ਦੀ ਕੁੱਟਮਾਰ ਵੀ ਹੋਈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਦੋਸ਼ੀ ਨੂੰ ਨਾ ਫੜਿਆ ਜਾਂਦਾ, ਤਾਂ ਇੱਕ ਵੱਡੀ ਅਣਹੋਣੀ ਵਾਪਰ ਸਕਦੀ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਸ਼ੀ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਲੈ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀ ਖ਼ਿਲਾਫ਼ ਕਾਨੂੰਨ ਅਨੁਸਾਰ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਇਹ ਘਟਨਾ ਇਲਾਕੇ ਵਿੱਚ ਰੋਸ ਅਤੇ ਗੁੱਸੇ ਦਾ ਮਾਹੌਲ ਪੈਦਾ ਕਰ ਰਹੀ ਹੈ।

VD: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਜੱਦੀ ਪਿੰਡ ਵਿਖੇ ਪਾਈ ਵੋਟ, ਲੋਕਾਂ ਨੂੰ ਦਿੱਤਾ ਸੁਨੇਹਾ

Attempt to desecrate the Gurdwara Sahib
Exit mobile version