Faridkot News : ਫਰੀਦਕੋਟ ਦੇ ਸਦਰ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਸੁਖਾਂਵਾਲਾ ਵਿੱਚ ਇੱਕ ਦਿਹਾੜੀਦਾਰ ਮਜ਼ਦੂਰ ‘ਤੇ ਪੈਟਰੋਲ ਪਾ ਕੇ ਅੱਗ ਲਗਾਉਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਪੁਰਾਣੀ ਰੰਜਿਸ਼ ਬਣੀ ਹਮਲੇ ਦੀ ਵਜ੍ਹਾ
ਪੀੜਤ ਦੀ ਪਛਾਣ ਪਿੰਡ ਸੁਖਾਂਵਾਲਾ ਦੇ ਰਹਿਣ ਵਾਲੇ ਗੁਰਜੀਤ ਸਿੰਘ ਵਜੋਂ ਹੋਈ ਹੈ, ਜੋ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਹੈ। ਗੁਰਜੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਹ ਪਿੰਡ ਵਿੱਚ ਲਕਸ਼ਮਣ ਸਿੰਘ ਦੇ ਘਰ ਕੰਮ ਕਰ ਰਿਹਾ ਸੀ। ਇਸ ਦੌਰਾਨ ਉੱਥੇ ਪ੍ਰਗਟ ਸਿੰਘ ਨਾਮਕ ਵਿਅਕਤੀ ਮੌਕੇ ‘ਤੇ ਪਹੁੰਚਿਆ।
ਪੀੜਤ ਅਨੁਸਾਰ, ਪ੍ਰਗਟ ਸਿੰਘ ਨਾਲ ਉਸਦੀ ਪਹਿਲਾਂ ਤੋਂ ਹੀ ਰੰਜਿਸ਼ ਚੱਲ ਰਹੀ ਸੀ। ਇਸੇ ਰੰਜਿਸ਼ ਦੇ ਚਲਦੇ ਮੁਲਜ਼ਮ ਨੇ ਉਸ ‘ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ।
READ ALSO : Gold Silver Rate Today: ਸੋਨੇ-ਚਾਂਦੀ ਨੇ ਤੋੜੇ ਸਾਰੇ ਰਿਕਾਰਡ, ਹਫ਼ਤੇ ਭਰ ‘ਚ ਆਸਮਾਨ ਛੂਹਦੀਆਂ ਕੀਮਤਾਂ
ਪੀੜਤ ਨੂੰ ਇਲਾਜ ਲਈ ਭੇਜਿਆ ਗਿਆ, ਪੁਲਿਸ ਜਾਂਚ ਜਾਰੀ
ਘਟਨਾ ਤੋਂ ਬਾਅਦ ਪੀੜਤ ਨੂੰ ਤੁਰੰਤ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਦਰ ਪੁਲਿਸ ਫਰੀਦਕੋਟ ਨੇ ਮੁਲਜ਼ਮ ਪ੍ਰਗਟ ਸਿੰਘ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪ੍ਰਸਤਾਵਿਤ ਫਿਲਮ “ਬਾਬੇ ਮੈਂ ਬਦਮਾਸ਼ ਬਣੂੰਗਾ” ‘ਤੇ ਵਿਵਾਦ, ਪ੍ਰੋਫੈਸਰ ਨੇ DGP ਨੂੰ ਲਿਖਿਆ ਪੱਤਰ

