ਪੰਜਾਬੀ ਗਾਇਕ Rana Sahota ‘ਤੇ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਗਾਇਕ ਨੇ ਦੱਸਿਆ ਕਿ ਨਵਾਂਸ਼ਹਿਰ ਦੇ ਨੇੜੇ ਕੁਝ ਬਦਮਾਸ਼ਾਂ ਨੇ ਉਨ੍ਹਾਂ ਦੀ ਗੱਡੀ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਹਵਾ ਵਿੱਚ ਗੋਲੀਆਂ ਚਲਾ ਦਿੱਤੀਆਂ।
IPL 2026 ਤੋਂ ਪਹਿਲਾਂ ਨੈੱਟਸ ‘ਚ ਛਾਏ Virat Kohli, RCB ਨੇ ਕਿਹਾ, King Is Ready
https://www.instagram.com/reel/DOYoQGljKgB/?utm_source=ig_web_copy_link&igsh=MzRlODBiNWFlZA==
ਰਾਣਾ ਸਹੋਤਾ ਦੇ ਮੁਤਾਬਕ, ਦੋ ਦਿਨ ਪਹਿਲਾਂ ਉਹ ਮੋਹਾਲੀ ਤੋਂ ਆਪਣੇ ਦੋਸਤ ਨਾਲ ਕਾਰ ਵਿੱਚ ਆਪਣੇ ਪਿੰਡ ਬਲਾਚੌਰ ਵੱਲ ਜਾ ਰਹੇ ਸਨ। ਰਾਤ ਕਰੀਬ 11 ਵਜੇ ਕਟਘਰ ਨੇੜੇ ਕਾਲੇ ਰੰਗ ਦੀ ਕਾਰ ਵਿੱਚ ਸਵਾਰ ਤਿੰਨ ਬਦਮਾਸ਼ਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਗੱਡੀ ਰੋਕਣ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਨੇ ਦੱਸਿਆ ਕਿ ਬਦਮਾਸ਼ਾਂ ਨੇ ਹਵਾ ਵਿੱਚ ਗੋਲੀਆਂ ਚਲਾਈਆਂ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਗਾਇਕ ਕਾਫੀ ਡਰੇ ਹੋਏ ਹਨ ਅਤੇ ਇਸ ਸਮੇਂ ਘਰ ਤੋਂ ਬਾਹਰ ਨਹੀਂ ਨਿਕਲ ਰਹੇ।
ਰਾਣਾ ਸਹੋਤਾ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾ ਦਿੱਤੀ ਹੈ ਅਤੇ ਘਟਨਾ ਨਾਲ ਸੰਬੰਧਿਤ ਸੀਸੀਟੀਵੀ ਫੁਟੇਜ ਵੀ ਪੁਲਿਸ ਨੂੰ ਸੌਂਪੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵਿਧਾਨ ਸਭਾ ਪਹੁੰਚੇ MLA Fauja Singh Srari,”Sukhpal Singh Khaira ਦੇਣ ਆਪਣਾ ਸਪਸ਼ਟੀਕਰਨ”

