Site icon Dainik Savera Punjab

Punjab : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਜਲੰਧਰ, ਸਿਆਸੀ ਆਗੂਆਂ ਨਾਲ ਮੁਲਾਕਾਤਾਂ ਦੇ ਦੌਰ ਨੇ ਛੇੜੀ ਚਰਚਾ

Baba Gurinder Dhillon meets Minister Hardeep Mundian

Baba Gurinder Dhillon meets Minister Hardeep Mundian

Baba Gurinder Singh Dhillon : ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਨੂੰ ਜਲੰਧਰ ਪਹੁੰਚੇ। ਉਨ੍ਹਾਂ ਦੇ ਜਲੰਧਰ ਦੌਰੇ ਨੂੰ ਲੈ ਕੇ ਸਿਆਸੀ ਹਲਕਿਆਂ ‘ਚ ਚਰਚਾ ਹੈ। ਡੇਰਾ ਮੁਖੀ ਸਭ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਗੂ ਪਰਗਟ ਸਿੰਘ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸਾਬਕਾ ਸੰਸਦ ਮੈਂਬਰ ਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨਾਲ ਵੀ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨਾਲ ਮੁਲਾਕਾਤ ਦੌਰਾਨ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਡੇਰਾ ਮੁਖੀ ਦੇ ਦੌਰੇ ਨੂੰ ਦੇਖਦਿਆਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।

Baba Gurinder Dhillon meets Minister Hardeep Mundian
Exit mobile version