Baba Gurinder Singh Dhillon : ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਨੂੰ ਜਲੰਧਰ ਪਹੁੰਚੇ। ਉਨ੍ਹਾਂ ਦੇ ਜਲੰਧਰ ਦੌਰੇ ਨੂੰ ਲੈ ਕੇ ਸਿਆਸੀ ਹਲਕਿਆਂ ‘ਚ ਚਰਚਾ ਹੈ। ਡੇਰਾ ਮੁਖੀ ਸਭ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਗੂ ਪਰਗਟ ਸਿੰਘ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸਾਬਕਾ ਸੰਸਦ ਮੈਂਬਰ ਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨਾਲ ਵੀ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨਾਲ ਮੁਲਾਕਾਤ ਦੌਰਾਨ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਡੇਰਾ ਮੁਖੀ ਦੇ ਦੌਰੇ ਨੂੰ ਦੇਖਦਿਆਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।

मेष: दिन शुभ रहेगा...