Site icon Dainik Savera Punjab

Balwant Singh Rajoana : ਚੰਡੀਗੜ੍ਹ ਵਿਖੇ PGI ‘ਚ ਹੀ ਹੋਵੇਗਾ ਬਲਵੰਤ ਸਿੰਘ ਰਾਜੋਆਣਾ ਦਾ ਇਲਾਜ, ਹਾਈਕੋਰਟ ਨੇ ਜਾਰੀ ਕੀਤੇ ਹੁਕਮ

Balwant Singh Rajoana : ਪੰਜਾਬ-ਹਰਿਆਣਾ ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਚੰਡੀਗੜ੍ਹ ਵਿਖੇ ਪੀਜੀਆਈ ਵਿੱਚ ਹੀ ਆਪਣਾ ਇਲਾਜ ਕਰਵਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਰਾਜੋਆਣਾ ਵੱਲੋਂ ਪਟਿਆਲਾ ਵਿਖੇ ਇਲਾਜ ਕਰਵਾਉਣ ਦੀ ਪਾਈ ਅਰਜ਼ੀ ‘ਤੇ ਸੁਣਾਇਆ ਹੈ। ਦੱਸ ਦੇਈਏ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦਾ ਇਲਾਜ ਕਰਵਾਉਣਾ ਹੈ।

ਪਟਿਆਲਾ ‘ਚ ਇਲਾਜ ਕਰਵਾਉਣ ਲਈ ਪਾਈ ਸੀ ਪਟੀਸ਼ਨ

ਜਾਣਕਾਰੀ ਅਨੁਸਾਰ, ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ‘ਚ ਮੋਤੀਆ ਹੋਣ ਬਾਰੇ ਸ਼ਿਕਾਇਤ ਕੀਤੀ ਸੀ। ਇਸ ਉਪਰੰਤ ਉਨ੍ਹਾਂ ਦੀਆਂ ਅੱਖਾਂ ਦਾ ਪੀਜੀਆਈ ਚੰਡੀਗੜ੍ਹ ਵਿਖੇ ਚੈਕਅਪ ਵੀ ਕਰਵਾਇਆ ਗਿਆ ਸੀ। ਉਨ੍ਹਾਂ ਨੇ ਹੁਣ ਹਾਈਕੋਰਟ ‘ਚ ਪਟੀਸ਼ਨ ਪਾ ਕੇ ਪਟਿਆਲਾ ਦੇ ਨਿੱਜੀ ਡਾ. ਆਰ.ਐਸ. ਰੰਧਾਵਾ ਆਈ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਅਪੀਲ ਕੀਤੀ ਸੀ।

ਬਲਵੰਤ ਸਿੰਘ ਰਾਜੋਆਣਾ ਦੀਆਂ ਦੋਵੇਂ ਅੱਖਾਂ ‘ਚ ਮੋਤੀਆ

ਰਾਜੋਆਣਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਉਨ੍ਹਾਂ ਦੀਆਂ ਦੋਵੇਂ ਅੱਖਾਂ ਵਿੱਚ ਮੋਤੀਆਬਿੰਦ ਹੋ ਗਿਆ ਸੀ, ਜਿਸ ਕਾਰਨ ਅੱਖਾਂ ‘ਚ ਦਰਦ ਹੋ ਰਿਹਾ ਹੈ। ਉਨ੍ਹਾਂ ਨੂੰ ਸਰਜਰੀ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਇਸ ਸਾਲ ਜਨਵਰੀ ਵਿੱਚ ਹੀ ਪੀਜੀਆਈ ‘ਚ ਉਨ੍ਹਾਂ ਦਾ ਚੈਕਅਪ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉਹ ਪਿਛਲੇ 30 ਸਾਲਾਂ ਤੋਂ ਪਟਿਆਲਾ ਜੇਲ੍ਹ ਵਿੱਚ ਹੈ। ਉਹ ਪੁਲਿਸ ਸੁਰੱਖਿਆ ਹੇਠ ਆਪਣੇ ਖਰਚੇ ‘ਤੇ ਇਲਾਜ ਕਰਵਾਉਣ ਲਈ ਤਿਆਰ ਹੈ।

Exit mobile version