skip to content

Last Updated: November 25, 2026

Dainik Savera Times Logo

Beant Singh Assassination Case : ਰਾਜੋਆਣਾ ਦੀ ਫਾਂਸੀ ਦੀ ਸਜ਼ਾ ਬਦਲਣ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

25 November 2026 ਅੱਪਡੇਟ ਕੀਤਾ ਗਿਆ

Beant Singh Assassination Case : ਰਾਜੋਆਣਾ ਦੀ ਫਾਂਸੀ ਦੀ ਸਜ਼ਾ ਬਦਲਣ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

Balwant Singh Rajoana : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ‘ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਹੋਈ। ਰਾਜੋਆਣਾ ਦੀ ਸਜ਼ਾ ਨੂੰ ਫਾਂਸੀ ਤੋਂ ਉਮਰ ਕੈਦ ‘ਚ ਬਦਲਣ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਆਪਣਾ ਫੈਸਲਾ ਫਿਲਹਾਲ ਸੁਰੱਖਿਅਤ ਰੱਖ ਲਿਆ ਹੈ। ਹੁਣ ਇਸ ਮਾਮਲੇ ‘ਚ ਅਦਾਲਤ ਦੇ ਅਗਲੇ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ। ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੇ ਤਿੰਨ ਮੈਂਬਰੀ ਬੈਂਚ ਨੇ ਕੀਤੀ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੈਂਚ ਨੇ ਫੈਸਲਾ ਸੁਣਾਉਣ ਲਈ ਬਾਅਦ ਦੀ ਤਾਰੀਖ਼ ਤੈਅ ਕਰਨ ਦਾ ਫੈਸਲਾ ਕੀਤਾ।

ਧਮਾਕੇ ‘ਚ ਬੇਅੰਤ ਸਿੰਘ ਸਮੇਤ 17 ਲੋਕਾਂ ਦੀ ਹੋਈ ਸੀ ਮੌਤ
ਇਹ ਮਾਮਲਾ 31 ਅਗਸਤ 1995 ਦਾ ਹੈ, ਜਦੋਂ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਸੀ। ਰਿਪੋਰਟਾਂ ਮੁਤਾਬਕ ਇਸ ਧਮਾਕੇ ‘ਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 17 ਲੋਕਾਂ ਦੀ ਜਾਨ ਚਲੀ ਗਈ ਸੀ।

ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸਾਲ 2007 ‘ਚ ਵਿਸ਼ੇਸ਼ ਸੀਬੀਆਈ ਅਦਾਲਤ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਉਹ ਜੇਲ੍ਹ ‘ਚ ਬੰਦ ਹਨ ਤੇ ਉਨ੍ਹਾਂ ਦੀ ਸਜ਼ਾ ਨੂੰ ਲੈ ਕੇ ਕਾਨੂੰਨੀ ਪ੍ਰਕਿਰਿਆ ਜਾਰੀ ਹੈ।

ਫੈਸਲੇ ‘ਚ ਦੇਰੀ ਨੂੰ ਬਣਾਇਆ ਸੀ ਸਜ਼ਾ ਘਟਾਉਣ ਦਾ ਆਧਾਰ
ਰਾਜੋਆਣਾ ਦੀ ਸਜ਼ਾ ਘਟਾਉਣ ਦੀ ਮੰਗ ਦਾ ਇੱਕ ਵੱਡਾ ਆਧਾਰ ਰਹਿਮ ਦੀ ਅਪੀਲ ‘ਤੇ ਲੰਬੇ ਸਮੇਂ ਤੋਂ ਫੈਸਲਾ ਨਾ ਹੋਣਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮਾਰਚ 2012 ‘ਚ ਉਨ੍ਹਾਂ ਦੀ ਤਰਫ਼ੋਂ ਰਹਿਮ ਦੀ ਅਪੀਲ ਦਾਇਰ ਕੀਤੀ ਸੀ।

ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਇਸ ਅਪੀਲ ‘ਤੇ ਕੋਈ ਅੰਤਿਮ ਫੈਸਲਾ ਨਹੀਂ ਹੋ ਸਕਿਆ। ਇਸ ਤੋਂ ਬਾਅਦ ਰਾਜੋਆਣਾ ਪੱਖ ਵੱਲੋਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ। ਮੰਗ ਹੈ ਕਿ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ‘ਚ ਹੋਈ ਲੰਬੀ ਦੇਰੀ ਨੂੰ ਧਿਆਨ ‘ਚ ਰੱਖਦਿਆਂ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲ ਕੀਤਾ ਜਾਵੇ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.