Bassi Pathana : ਬੱਸੀ ਪਠਾਣਾ ਅਧੀਨ ਆਉਂਦੇ ਪਿੰਡ ਹਿੰਦੂਪੁਰ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਦਰਦਨਾਕ ਸੜਕੀ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਮੌਤ ਹੋ ਗਈ। ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰਨ ਵਾਲਾ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਦੀ ਪੁਲਿਸ ਥਾਣਾ ਬਡਾਲੀ ਆਲਾ ਸਿੰਘ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫਰਾਰ ਹੋਏ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਥਾਣਾ ਬਡਾਲੀ ਆਲਾ ਸਿੰਘ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਰਾਤ ਕਰੀਬ 10 ਵਜੇ ਦੇ ਕਰੀਬ ਵਾਪਰਿਆ, ਜਦੋਂ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਨਤੀਜੇ ਵੱਜੋਂ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
Vastu Tips for kitchen : ਕੀ ਤੁਸੀਂ ਰਸੋਈ ‘ਚ ਚੱਪਲਾਂ ਪਾ ਕੇ ਕਰਦੇ ਹੋ ਕੰਮ…? ਬੁਰੇ ਨਤੀਜਿਆਂ ਤੋਂ ਬਚਣ ਲਈ ਜਾਣੋ ਉਪਾਅ
ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ, ਸਤਵਿੰਦਰ ਸਿੰਘ ਅਤੇ ਮੋਹਨ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਬੀਬੀਪੁਰ ਦੇ ਰਹਿਣ ਵਾਲੇ ਸਨ।ਇਹ ਤਿੰਨੋਂ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਡਾਲੀ ਆਲਾ ਸਿੰਘ ਵਾਲੀ ਸਾਈਡ ਤੋਂ ਆਪਣੇ ਪਿੰਡ ਬੀਬੀਪੁਰ ਵੱਲ ਜਾ ਰਹੇ ਸਨ, ਜਦੋਂ ਉਹ ਪਿੰਡ ਹਿੰਦੂਪੁਰ ਦੇ ਕੋਲ ਪਹੁੰਚੇ, ਤਾਂ ਪਿੱਛੋਂ ਆ ਰਹੀ ਇੱਕ ਕਾਰ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਉਹਨਾਂ ਦੱਸਿਆ ਕਿ ਮੌਕੇ ਤੋਂ ਕਾਰ ਚਾਲਕ ਫਰਾਰ ਹੋ ਗਿਆ, ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਪਿੰਡ ਬੀਬੀਪੁਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।


