Last Updated: November 28, 2026

Dainik Savera Times Logo

Batala : ਪੰਜਾਬ ‘ਚ ਚੜ੍ਹਦੇ ਦਿਨ ਹੋਇਆ ਕਤਲ, ਮੈਡੀਕਲ ਸਟੋਰ ਮਾਲਕ ਰਣਦੀਪ ਸਿੰਘ ਦੇ ਸਿਰ ‘ਚ ਮਾਰੀਆਂ ਗੋਲੀਆਂ

28 January 2026 ਅੱਪਡੇਟ ਕੀਤਾ ਗਿਆ

Batala : ਪੰਜਾਬ ‘ਚ ਚੜ੍ਹਦੇ ਦਿਨ ਹੋਇਆ ਕਤਲ, ਮੈਡੀਕਲ ਸਟੋਰ ਮਾਲਕ ਰਣਦੀਪ ਸਿੰਘ ਦੇ ਸਿਰ ‘ਚ ਮਾਰੀਆਂ ਗੋਲੀਆਂ

Batala Murder : ਪੰਜਾਬ ‘ਚ ਚੜ੍ਹਦੇ ਦਿਨ ਕਤਲ ਦੀ ਵਾਰਦਾਤ ਸਾਹਮਣੇ ਆਈ ਹੈ। ਬਟਾਲਾ ‘ਚ ਅਣਪਛਾਤਿਆਂ ਨੇ ਮੈਡੀਕਲ ਸਟੋਰ ਮਾਲਕ ਰਣਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ (Medical Store Owner Murder) ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ ਪੁੱਤਰ ਰਘਬੀਰ ਸਿੰਘ ਬੇਦੀ ਵਾਸੀ ਡੇਰਾ ਬਾਬਾ ਨਾਨਕ, ਰੋਜ਼ਾਨਾ ਦੀ ਤਰ੍ਹਾਂ ਜਦ ਅੱਜ ਸਵੇਰੇ 8 ਵਜੇ ਦੇ ਕਰੀਬ ਆਪਣਾ ਮੈਡੀਕਲ ਸਟੋਰ ਖੋਲ੍ਹ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਬਸੰਤ ਪੰਚਮੀ ਤੋਂ ਬਾਅਦ ਵੀ ਖ਼ੂਨੀ ਚਾਈਨਾ ਡੋਰ ਦਾ ਕਹਿਰ ਜਾਰੀ, ਰਾਮਪੁਰਾ ਫੂਲ ‘ਚ ਬਾਈਕ ਸਵਾਰ ਦਾ ਕੱਟਿਆ ਗਲਾ, ਲੱਗੇ ਟਾਂਕੇ

ਇਸ ਦੌਰਾਨ ਗੋਲੀਆਂ ਰਣਦੀਪ ਸਿੰਘ ਦੇ ਸਿਰ ਵਿੱਚ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਆਸ ਪਾਸ ਦੇ ਲੋਕਾਂ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੋਂ ਗੰਭੀਰ ਹਾਲਤ ਦੇ ਚੱਲਦਿਆਂ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ, ਜਿੱਥੇ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਣਦੀਪ ਸਿੰਘ ‘ਤੇ ਕੁੱਝ ਮਹੀਨੇ ਪਹਿਲਾਂ ਵੀ ਫਿਰੌਤੀ ਨੂੰ ਲੈ ਕੇ ਗੋਲੀਬਾਰੀ ਹੋਈ ਸੀ। ਘਟਨਾ ਪਿੱਛੋਂ ਪੁਲਿਸ ਮੌਕੇ ‘ਤੇ ਪਹੁੰਚ ਗਈ ਸੀ ਅਤੇ ਜਾਂਚ ਕੀਤੀ ਜਾ ਰਹੀ ਸੀ।

ਬਾਰਾਮਤੀ ਜਹਾਜ਼ ਹਾਦਸੇ ‘ਚ ਡਿਪਟੀ CM ਅਜੀਤ ਪਵਾਰ ਦੀ ਮੌਤ ‘ਤੇ PM ਮੋਦੀ ਤੇ ਰਾਸ਼ਟਰਪਤੀ ਮੁਰਮੂ ਨੇ ਪ੍ਰਗਟਇਆ ਦੁੱਖ

ਮਾਮਲੇ ਸਬੰਧੀ ਐਸਐਸਪੀ ਬਟਾਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਮੇਂ ਕੋਈ ਵੀ ਫਿਰੌਤੀ ਮਿਲਣ ਦੀ ਗੱਲਬਾਤ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, 2024 ‘ਚ ਫਿਰੌਤੀ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.