Site icon Dainik Savera Punjab

ਬਠਿੰਡਾ ‘ਚ ਵਾਪਰਿਆ ਦਰਦਨਾਕ ਹਾਦਸਾ ; ਸੁੱਤੇ ਪਏ ਪਰਿਵਾਰ ’ਤੇ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ, 2 ਧੀਆਂ ਜ਼ਖ਼ਮੀ

Bathinda : ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਲੰਘੀ ਰਾਤ ਇੱਕ ਗਰੀਬ ਪਰਿਵਾਰ ਨਾਲ ਵੱਡਾ ਹਾਦਸਾ ਵਾਪਰਿਆ। ਦੱਸ ਦੇਈਏ ਕਿ ਬੀਤੀ ਰਾਤ ਗਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿੱਗ ਗਈ ਜਿਸ ਕਾਰਨ ਸੁੱਤੇ ਪਏ ਇੱਕੋਂ ਪਰਿਵਾਰ ਦੇ ਦੋ ਜੀਆਂ ਦੀ ਦਰਦਨਾਕ ਮੌਤ ਹੋ ਗਈ। ਜਦਕਿ ਹਾਦਸੇ ’ਚ 2 ਮੈਂਬਰ ਜ਼ਖਮੀ ਹੋ ਗਏ।

ਗਰੀਬ ਪਰਿਵਾਰ ਦੇ ਨਾਲ ਵਾਪਰਿਆ ਵੱਡਾ ਹਾਦਸਾ

ਮਿਲੀ ਜਾਣਕਾਰੀ ਮੁਤਾਬਿਕ ਨਗਰ ਕੌਂਸਲ ਦੇ ਸੀਵਰੇਜ ਵਿਭਾਗ ਚ ਕੰਮ ਕਰਦੇ ਧਰਮ ਸਿੰਘ ਉਰਫ ਕਾਲਾ ਦਾ ਪਰਿਵਾਰ ਆਪਣੇ ਘਰ ਦੇ ਕਮਰੇ ’ਚ ਸੌਂ ਰਿਹਾ ਸੀ ਕਿ ਲੰਘੀ ਰਾਤ ਕਰੀਬ 11 ਵਜੇ ਕਮਰੇ ਦੀ ਛੱਤ ਅਚਾਨਕ ਡਿੱਗ ਗਈ ਜਿਸ ਕਾਰਨ ਧਰਮ ਸਿੰਘ ਦੀ ਪਤਨੀ ਵੀਰਪਾਲ ਕੌਰ (40) ਅਤੇ ਪੁੱਤਰ ਅਰਸ਼ਦੀਪ ਸਿੰਘ (14) ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਹਾਦਸੇ ’ਚ ਦੋ ਲੜਕੀਆਂ ਸੰਨਮਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਗੰਭੀਰ ਜਖਮੀ ਹੋ ਗਈਆਂ ਜੋ ਏਮਜ਼ ਬਠਿੰਡਾ ਵਿਖੇ ਜੇਰੇ ਇਲਾਜ਼ ਹਨ।

Exit mobile version