ਬਠਿੰਡਾ: ਬਠਿੰਡਾ ਕੇਂਦਰੀ ਜੇਲ੍ਹ ਵਿੱਚ ਚੋਰੀ ਦੇ ਦੋਸ਼ ਵਿੱਚ ਇੱਕ ਕੈਦੀ ਰਹੱਸਮਈ ਹਾਲਾਤਾਂ ਵਿੱਚ ਫਰਾਰ ਹੋ ਗਿਆ ਹੈਪੁਲਿਸ ਨੇ ਥਾਣਾ ਸਿਟੀ ਵਿੱਚ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ,  ਚੋਰੀ ਦੇ ਇਲਜਾਮ ਵਿੱਚ ਇੱਕ ਕੈਦੀ ਜੇਲ੍ਹ ਵਿੱਚ ਸਜਾ ਕ4ਟ ਰਿਹਾ ਸੀ ।ਜਦੋ ਕੋਦੀਆ ਦੀ ਗਿਣਤੀ ਸ਼ੂਰੂ ਕੀਤੀ ਗਈ ਤਾਂ ਪਤਾ ਲੱਗਾ ਕਿ ਇਕ ਕੈਦੀ ਘੱਟ ਹੈ।ਜੇਲ੍ਹ ਵਿੱਚ ਤਲਾਸ਼ੀ ਸ਼ੁਰੂ ਕੀਤੀ ਗਈ। ਹੁਣ ਤੱਕ ਲਾਪਤਾ ਕੈਦੀ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।ਜੇਲ੍ਹ ਪ੍ਰਸ਼ਾਸਨ ਜੇਲ੍ਹ ਕੰਪਲੈਕਸ ਤੋਂ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਿਹਾ ਹੈ।ਫਰਾਰ ਕੈਦੀ ਦੀ ਪਛਾਣ ਤਿਲਕ ਰਾਜ ਵਾਸੀ ਬਠਿੰਡਾ ਵਜੋਂ ਹੋਈ ਹੈ, ਜੋ ਚੋਰੀ ਦੇ ਦੋਸ਼ ਵਿੱਚ ਜੇਲ੍ਹ ਵਿੱਚ ਸੀ।ਜੇਲ੍ਹ ਪ੍ਰਸ਼ਾਸਨ ਨੇ ਬਠਿੰਡਾ ਪੁਲਿਸ ਨੂੰ ਸ਼ਿਕਾਇਤ ਭੇਜ ਕੇ ਮਾਮਲਾ ਦਰਜ ਕਰ ਲਿਆ ਹੈ।

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਪੀ ਸਿਟੀ ਬਠਿੰਡਾ ਨਰਿੰਦਰ ਸਿੰਘ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।ਬਠਿੰਡਾ ਵਿੱਚ ਵੱਖ-ਵੱਖ ਥਾਵਾਂ ‘ਤੇ ਇਸ ਮੁਲਜ਼ਮ ਖ਼ਿਲਾਫ਼ ਚੋਰੀ ਦੇ ਤਿੰਨ ਦੇ ਕਰੀਬ ਮਾਮਲੇ ਦਰਜ ਹਨ।ਉਨ੍ਹਾਂ ਅੱਗੇ ਕਿਹਾ ਕਿ ਕਥਿਤ ਦੋਸ਼ੀ ਦੇ ਜੇਲ੍ਹ ਤੋਂ ਭੱਜਣ ਦੀ ਜਾਂਚ ਕੀਤੀ ਜਾ ਰਹੀ ਹੈ।ਇਸ ਮਾਮਲੇ ਵਿੱਚ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਹੁਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕੈਦੀ ਤਿਲਕ ਰਾਜ ਜੇਲ੍ਹ ਤੋਂ ਭੱਜ ਕਿਵੇਂ  ਗਿਆ ਹੈ ਜਾਂ ਅੰਦਰ ਕਿਤੇ ਲੁਕਿਆ ਹੋਇਆ ਹੈ।ਜੇਲ੍ਹ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਕੈਦੀ ਤਿਲਕ ਰਾਜ ਜੇਲ੍ਹ ਤੋਂ ਭੱਜ ਗਿਆ ਹੈ, ਪਰ ਉਹ ਜੇਲ੍ਹ ਦੇ ਕਿਸੇ ਵੀ ਹਿੱਸੇ ਵਿੱਚ ਨਹੀਂ ਮਿਲਿਆ। ਸੀਸੀਟੀਵੀ ਕੈਮਰੇ ਵਿੱਚ ਕੈਦ ਨਹੀਂ ਹੋਇਆ।ਜੇਲ੍ਹ ਦੀਆਂ ਕੰਧਾਂ ਇੰਨੀਆਂ ਉੱਚੀਆਂ ਹਨ ਕਿ ਭੱਜਣਾ ਅਸੰਭਵ ਹੈ। ਹਾਲਾਂਕਿ, ਪ੍ਰਸ਼ਾਸਨ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਿਹਾ ਹੈ।