PUNJAB DESK: ਬਠਿੰਡਾ ਡੱਬਵਾਲੀ ਮੁੱਖ ਮਾਰਗ ‘ਤੇ ਪੈਂਦੇ ਪਿੰਡ ਮਛਾਣਾ ਵਿਚ ਵਾਪਰੇ ਦਰਦਨਾਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤਿੰਨ ਔਰਤਾਂ ਸਮੇਤ 5 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਐਂਬੂਲੈਂਸ ਰਾਹੀਂ ਬਠਿੰਡਾ ਦੇ ਏਮਜ਼ ਹਸਪਤਾਲ ਪਹੁੰਚਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋਣ ਇਹ ਹਾਦਸਾ ਵਾਪਰਿਆ ਹੈ।
ਪੰਜਾਬ ਦਾ ਮੌਸਮ ਬੇਕਾਬੂ: ਬਰਫ਼ਬਾਰੀ–ਮੀਂਹ ਨਾਲ ਤਾਪਮਾਨ ਡਿੱਗਿਆ, ਸੰਤਰੀ ਅਲਰਟ ਜਾਰੀ
ਮੱਲਵਾਲਾ ਪਿੰਡ ਦੇ ਸ਼ਰਨਦੀਪ ਸਿੰਘ (22) ਵਿੱਕੀ ਸਿੰਘ (25) ਤੇ ਪਿੰਡ ਸੈਣਏਵਾਲਾ ਵਾਸੀ ਪ੍ਰੇਮ ਸਿੰਘ (23) ਮੋਟਰਸਾਈਕਲ ‘ਤੇ ਬਠਿੰਡਾ ਤੋਂ ਗੁਰਥੜੀ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਗ਼ਲਤ ਸਾਈਡ ਤੋਂ ਮੋਟਰਸਾਈਕਲ ਚਲਾ ਰਹੇ ਸਨ। ਰਾਤ ਕਰੀਬ 10 ਵਜੇ ਬਠਿੰਡਾ ਤੋਂ ਡੱਬਵਾਲੀ ਜਾ ਰਹੀ ਕੇਟਾ ਕਾਰ ਨਾਲ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਮੱਧ ਪੂਰਬ ਯੁੱਧ ਦਾ ਅਸਰ: ਭਾਰਤ ਨੇ ਮਿੱਟੀ ਦੇ ਤੇਲ ਦੀ ਵੰਡ ਲਈ ਨਵੇਂ ਨਿਯਮ ਲਾਗੂ ਕੀਤੇ ਜਾਣੋਂ ਕਿਹੜੇਂ..
ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਤਿੰਨੇ ਨੌਜਵਾਨ ਤੇ ਕਾਰ ‘ਚ ਸਵਾਰ ਇਕ ਨੌਜਵਾਨ ਸਮੇਤ ਤਿੰਨ ਔਰਤਾਂ ਵੀ ਜ਼ਖ਼ਮੀ ਹੋ ਗਈਆਂ। ਸੂਚਨਾ ਮਿਲਦੇ ਹੀ ਮੌਕੇ ‘ਤੇ ਪੁੱਜੀ ਥਾਣਾ ਸੰਗਤ ਪੁਲਿਸ ਨੇ ਜ਼ਖ਼ਮੀ ਮੋਟਰਸਾਈਕਲ ਸਵਾਰਾਂ ਨੂੰ ਬਠਿੰਡਾ ਏਮਜ਼ ‘ਚ ਦਾਖਲ ਕਰਵਾਇਆ ਗਿਆ।
ਜਿੱਥੇ ਮੋਟਰਸਾਈਕਲ ਸਵਾਰ ਤਿੰਨ ਨੌਜਵਨਾਂ ਨੇ ਇਲਾਜ ਦੌਰਾਨ ਦਸ ਤੜ ਦਿੱਤਾ। ਜਾਂਚ ਅਧਿਕਾਰੀ ਤੇ ਥਾਣਾ ਸੰਗਤ ਦੇ ਏਐੱਸਆਈ ਕਸ਼ਮੀਰੀ ਸਿੰਘ ਨੇ ਦੱਸਿਆ ਕਤੀ ਕਿ ਜ਼ਖ਼ਮੀ ਕਾਰ ਸਵਾਰ ਸਿਰਸਾ ਜ਼ਿਲ੍ਹੇ ਦੇ ਪਿੰਡ ਰਾਈਆ ਦੇ ਵਸਨੀਕ ਸਨ।