Site icon Dainik Savera Punjab

Bathinda : ਨਸ਼ਿਆਂ ਦੇ ਮਾਮਲੇ ‘ਚ ਅਣਗਹਿਲੀ ਵਰਤਣ ਤੇ ਚੰਗੀ ਕਾਰਗੁਜ਼ਾਰੀ ਨਾ ਹੋਣ ‘ਤੇ ਥਾਣਾ ਸੰਗਤ ਦਾ SHO ਸਸਪੈਂਡ

sho

sho

Bathinda News : ਨਸ਼ਿਆਂ ਦੇ ਮਾਮਲੇ ਵਿੱਚ ਅਣਗਹਿਲੀ ਵਰਤਣ ਅਤੇ ਚੰਗੀ ਕਾਰਗੁਜ਼ਾਰੀ ਨਾ ਹੋਣ ਕਾਰਨ ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਦੇ ਐਸਐਚਓ ਦਲਜੀਤ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਦੀ ਹੱਦ ‘ਤੇ ਥਾਣਾ ਸੰਗਤ ਹੈ। ਅਕਸਰ ਹੀ ਹਰਿਆਣਾ ਜਾਂ ਰਾਜਸਥਾਨ ਤੋਂ ਪੰਜਾਬ ਦੇ ਜ਼ਿਲਾ ਬਠਿੰਡਾ ਵਿੱਚ ਦਾਖਲ ਹੋਣ ਵਾਲੇ ਨਸ਼ਾ ਤਸਕਰਾਂ ਨੂੰ ਥਾਣਾ ਸੰਗਤ ਦੇ ਏਰੀਆ ਵਿੱਚੋਂ ਲੰਘਣਾ ਪੈਂਦਾ ਸੀ। ਇਲਾਕੇ ਵਿੱਚ ਨਸ਼ੇ ‘ਤੇ ਸਖਤ ਕਾਰਵਾਈ ਨਾ ਕਰਨ ਕਾਰਨ ਥਾਣਾ ਸੰਗਤ ਦੇ ਐਸਐਚਓ ਦਲਜੀਤ ਸਿੰਘ ਨੂੰ ਸਸਪੈਂਡ  ਕੀਤਾ ਗਿਆ। ਐਸਐਸਪੀ ਬਠਿੰਡਾ ਅਮਨੀਤ ਕੌਂਡਲ ਵੱਲੋਂ ਡੀਐਸਪੀ ਬਠਿੰਡਾ ਦਿਹਾਤੀ ਦੀ ਰਿਪੋਰਟ ਤੋਂ ਬਾਅਦ ਸਸਪੈਂਡ ਕਰਕੇ ਵਿਭਾਗੀ ਜਾਂਚ ਸ਼ੁਰੂ ਕੀਤੀ ਗਈ। 

sho
Exit mobile version