Punjab News
Punjab News

Bathinda Police : ਬਠਿੰਡਾ ਦੇ ਪਰਸਰਾਮ ਨਗਰ ਵਿੱਚ ਇੱਕ ਘਰ ਤੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਗਦ ਪੈਸੇ ਚੋਰੀ ਹੋਣ ਦੇ ਮਾਮਲੇ ਵਿੱਚ ਬਠਿੰਡਾ ਕੈਨਾਲ ਪੁਲਿਸ ਨੇ 24 ਘੰਟਿਆਂ ਦੇ ਅੰਦਰ ਚੋਰੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ। ਪੁਲਿਸ ਨੇ ਚੋਰੀ ਕੀਤੇ ਗਹਿਣੇ ਅਤੇ ਨਗਦ ਪੈਸੇ ਵੀ ਬਰਾਮਦ ਕਰ ਲਏ। ਮਿਲੀ ਜਾਣਕਾਰੀ ਮੁਤਾਬਕ, ਇਹ ਵਿਅਕਤੀ ਨਸ਼ੇ ਦਾ ਆਦੀ ਹੈ ਅਤੇ ਨਸ਼ੇ ਦੀ ਲਤ ਪੂਰੀ ਕਰਨ ਲਈ ਇਹ ਚੋਰੀ ਕਰਦਾ ਸੀ। ਪੁਲਿਸ ਦੀ ਤੇਜ਼ ਕਾਰਵਾਈ ਨਾਲ ਸਥਾਨਕ ਲੋਕਾਂ ਵਿੱਚ ਸੁਰੱਖਿਆ ਅਤੇ ਭਰੋਸੇ ਦੀ ਭਾਵਨਾ ਵਧੀ ਹੈ।