skip to content

Last Updated: November 7, 2026

Dainik Savera Times Logo

PUNJAB : ਬਠਿੰਡਾ ‘ਚ ਵਾਪਰਿਆ ਦਿਲ-ਦਹਿਲਾ ਦੇਣ ਵਾਲਾ ਹਾਦਸਾ, ਖੜ੍ਹੇ ਟਰੱਕ ‘ਚ ਵੱਜਾ ਟੈਂਪੂ ਟ੍ਰੈਵਲਰ, 4 ਮੌਤਾਂ, 8 ਜ਼ਖ਼ਮੀ

1 July 2026 ਅੱਪਡੇਟ ਕੀਤਾ ਗਿਆ

PUNJAB : ਬਠਿੰਡਾ ‘ਚ ਵਾਪਰਿਆ ਦਿਲ-ਦਹਿਲਾ ਦੇਣ ਵਾਲਾ ਹਾਦਸਾ, ਖੜ੍ਹੇ ਟਰੱਕ ‘ਚ ਵੱਜਾ ਟੈਂਪੂ ਟ੍ਰੈਵਲਰ, 4 ਮੌਤਾਂ, 8 ਜ਼ਖ਼ਮੀ

Bathinda Road Accident : ਬਠਿੰਡਾ ‘ਚ ਬੀਕਾਨੇਰ ਕੌਮੀ ਮਾਰਗ ‘ਤੇ ਅਮਰਨਾਥ ਸ਼ਰਧਾਲੂਆਂ ਨਾਲ ਤੜਕਸਾਰ ਭਿਆਨਕ ਹਾਦਸਾ ਵਾਪਰਿਆ ਹੈ। ਰੂਹ ਕੰਬਾਊ ਹਾਦਸੇ ਵਿੱਚ 4 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ, ਜਦਕਿ 8 ਸ਼ਰਧਾਲੂ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ, ਇਹ ਸਾਰੇ ਸ਼ਰਧਾਲੂ ਰਾਜਸਥਾਨ (Rajasthan) ਤੋਂ ਅਮਰਨਾਥ ਯਾਤਰਾ ਲਈ ਜਾ ਰਹੇ ਸਨ, ਜੋ ਇੱਕ ਟੈਂਪੂ ਟ੍ਰੈਵਲਰ ‘ਤੇ ਸਵਾਰ ਸਨ। ਇਹ ਹਾਦਸਾ ਜੋਧਪੁਰ ਰੋਮਾਣਾ ਪਿੰਡ ਦੇ ਨੇੜੇ ਉਸ ਸਮੇਂ ਵਾਪਰਿਆ ਜਦੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਮੈਟਾਡੋਰ ਟੈਂਪੂ ਟ੍ਰੈਵਲਰ ਇੱਕ ਖੜ੍ਹੇ ਟਰੱਕ (ਟ੍ਰੇਲਰ) ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੈਟਾਡੋਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਈ ਯਾਤਰੀ ਗੱਡੀ ਦੇ ਅੰਦਰ ਫਸ ਗਏ।

ਹਾਦਸੇ ਦੀ ਸੂਚਨਾ ਮਿਲਦੇ ਹੀ ਸੰਗਤ ਥਾਣੇ ਦੀ ਪੁਲਿਸ, ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੀਆਂ ਟੀਮਾਂ ਅਤੇ ਸਥਾਨਕ ਨਿਵਾਸੀ ਮੌਕੇ ‘ਤੇ ਪਹੁੰਚੇ। ਰਾਹਤ ਅਤੇ ਬਚਾਅ ਕਾਰਜ ਸ਼ੁਰੂ ਹੋ ਗਏ, ਅਤੇ ਜ਼ਖਮੀਆਂ ਨੂੰ ਤੁਰੰਤ ਗੱਡੀ ਵਿੱਚੋਂ ਕੱਢਿਆ ਗਿਆ ਅਤੇ ਬਠਿੰਡਾ ਸਿਵਲ ਹਸਪਤਾਲ ਲਿਜਾਇਆ ਗਿਆ। ਕੁਝ ਗੰਭੀਰ ਜ਼ਖਮੀ ਯਾਤਰੀਆਂ ਨੂੰ ਅਗਲੇ ਇਲਾਜ ਲਈ ਏਮਜ਼, ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।

ਪੁਲਿਸ ਸਟੇਸ਼ਨ ਦੇ ਐਸਐਚਓ ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੈਟਾਡੋਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਿਆ ਸੀ। ਹਾਲਾਂਕਿ, ਹਾਦਸੇ ਦਾ ਸਹੀ ਕਾਰਨ ਵਿਸਥਾਰਤ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਨੇ ਮ੍ਰਿਤਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.