Last Updated: November 27, 2026

Dainik Savera Times Logo

ਬਠਿੰਡਾ ’ਚ ਤਣਾਅ ਦਾ ਮਾਹੌਲ: ਗੁਰਦੁਆਰੇ ਨੇੜੇ ਗੁਟਕਾ ਸਾਹਿਬ ਦੇ ਅੰਗ ਪਾੜੇ

3 March 2026 ਅੱਪਡੇਟ ਕੀਤਾ ਗਿਆ

ਬਠਿੰਡਾ ’ਚ ਤਣਾਅ ਦਾ ਮਾਹੌਲ: ਗੁਰਦੁਆਰੇ ਨੇੜੇ ਗੁਟਕਾ ਸਾਹਿਬ ਦੇ ਅੰਗ ਪਾੜੇ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੇ ਜਿਲਾ ਬਠਿੰਡਾ (Bathinda District) ਦੇ ਬਾਬਾ ਦੀਪ ਸਿੰਘ ਨਗਰ ਵਿਖੇ ਬਣੇ ਗੁਰਦੁਆਰਾ ਸਾਹਿਬ ਨੇੜੇ ਗੁਟਕਾ ਸਾਹਿਬ (Gutka Sahib) ਦੇ ਅੰਗ ਪਾੜ ਕੇ ਸੁੱਟਣ ਤੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ ।

ਕੀ ਦੱਸਿਆ

ਪਟਿਆਲਾ High profile ਕੁੱਟਮਾਰ ਕੇਸ: ਹੈਰੀ ਬੋਪਾਰਾਏ, ਰੌਣੀ ਤੇ ਢਿੱਲੋਂ ਦੀ ਜ਼ਮਾਨਤ ‘ਤੇ ਅਦਾਲਤ ਵਿੱਚ ਵੱਡੀ ਬਹਿਸ 6 ਮਾਰਚ ਨੂੰ

ਮਿਲੀ ਜਾਣਕਾਰੀ ਅਨੁਸਾਰ, ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਸਥਿਤ ਗੁਰਦੁਆਰਾ ਸਾਹਿਬ ਦੇ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ (Sacrilege) ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰਾ ਸਾਹਿਬ ਦੇ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ 28 ਫਰਵਰੀ ਨੂੰ ਅਰਦਾਸ ਤੋਂ ਬਾਅਦ ਉਹ ਸ਼ਾਮ ਕਰੀਬ ਸਾਢੇ 7 ਵਜੇ ਘਰ ਚਲੇ ਗਏ ਸਨ। ਇਸ ਤੋਂ ਬਾਅਦ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਜਾਣ ਦੀ ਘਟਨਾ ਸਾਹਮਣੇ ਆਈ, ਜਿਸ ਕਾਰਨ ਸਥਾਨਕ ਲੋਕਾਂ ਵਿੱਚ ਕਾਫ਼ੀ ਰੋਸ ਪੈਦਾ ਹੋ ਗਿਆ ਹੈ।

ਘਟਨਾ ਸਬੰਧੀ ਸੂਚਨਾ

ਪ੍ਰਿਯੰਕਾ ਚੋਪੜਾ ਨੇ Middle East ਟਕਰਾਅ ਦੇ ਦਰਮਿਆਨ ਸ਼ੇਅਰ ਕੀਤਾ ਦਮਦਾਰ message

ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਗੁਟਕਾ ਸਾਹਿਬ ਦੇ ਪਾੜੇ ਗਏ ਅੰਗ ਇਕੱਠੇ ਕਰਕੇ ਗੁਰਦੁਆਰਾ ਸਾਹਿਬ ਵਿੱਚ ਲੈ ਆਏ। ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰਾ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਵੀ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਟੀਮ ਤਲਵੰਡੀ ਸਾਬੋ ਤੋਂ ਬਠਿੰਡਾ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸਦੇ ਨਾਲ ਹੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

bathinda-tension-gutka-sahib-desecration-near-gurdwara

bathinda-tension-gutka-sahib-desecration-near-gurdwara

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.