ਨੈਸ਼ਨਲ ਨਿਊਜ਼ : ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਅੱਜ ED ਦੇ ਦਫਤਰ ਆਏ ਸਨ। ਯੁਵਰਾਜ ਸਿੰਘ 23 ਸਤੰਬਰ ਨੂੰ ਮਨੀ ਲਾਂਡਰਿੰਗ ਮਾਮਲੇ ਸਬੰਧੀ ਪੁੱਛ ਗਿੱਛ ਕੀਤੀ ਗਈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਔਨਲਾਈਨ ਸੱਟੇਬਾਜ਼ੀ ਐਪ 1xBet ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ED ਵੱਲੋਂ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦਾ ਬਿਆਨ ਦਰਜ ਕੀਤਾ ਗਿਆ। ਇਹ ਪੁੱਛਗਿੱਛ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ ਕੀਤੀ ਗਈ।

ਦੱਸ ਦਈਏ ਕਿ 1xBet ਇੱਕ ਵਿਦੇਸ਼ੀ ਸੱਟੇਬਾਜ਼ੀ ਪਲੇਟਫਾਰਮ ਹੈ ਜੋ ਭਾਰਤ ਵਿੱਚ ਪਾਬੰਦੀਸ਼ੁਦਾ ਔਨਲਾਈਨ ਜੂਏ ਅਤੇ ਸੱਟੇਬਾਜ਼ੀ ਗਤੀਵਿਧੀਆਂ ਵਿੱਚ ਸ਼ਾਮਲ ਹੈ। ਕੰਪਨੀ ਕੁਰਕਾਓ ਵਿੱਚ ਰਜਿਸਟਰਡ ਹੈ ਅਤੇ ਇਸਦੀ ਵੈੱਬਸਾਈਟ 70 ਭਾਸ਼ਾਵਾਂ ਵਿੱਚ ਉਪਲਬਧ ਹੈ, ਜਿਸ ਵਿੱਚ ਲੱਖਾਂ ਉਪਭੋਗਤਾ ਖੇਡਾਂ ‘ਤੇ ਸੱਟਾ ਲਗਾਉਂਦੇ ਹਨ। ਭਾਰਤ ਵਿੱਚ ਇਸਦੀਆਂ ਗਤੀਵਿਧੀਆਂ ਨੂੰ ਗੈਰ-ਕਾਨੂੰਨੀ ਮੰਨਿਆ ਜਾਂਦਾ ਹੈ, ਖਾਸ ਕਰਕੇ ਜਦੋਂ ਇਹ ਐਪਸ ਭਾਰਤੀ ਦਰਸ਼ਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ।
ਜਿਕਰਯੋਗ ਹੈ ਕਿ ED ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਿਹਾ ਹੈ ਕਿ 1xBet ਨੇ ਭਾਰਤੀ ਮਸ਼ਹੂਰ ਹਸਤੀਆਂ ਅਤੇ ਕ੍ਰਿਕਟਰਾਂ ਨਾਲ ਕਿਵੇਂ ਸੰਪਰਕ ਕੀਤਾ। ਯੁਵਰਾਜ ਸਿੰਘ ਤੋਂ ਪਹਿਲਾਂ, ਈਡੀ ਨੇ ਇਸ ਮਾਮਲੇ ਵਿੱਚ ਸੁਰੇਸ਼ ਰੈਨਾ, ਸ਼ਿਖਰ ਧਵਨ ਅਤੇ ਰੌਬਿਨ ਉਥੱਪਾ ਵਰਗੇ ਸਾਬਕਾ ਅਤੇ ਮੌਜੂਦਾ ਕ੍ਰਿਕਟਰਾਂ ਤੋਂ ਵੀ ਪੁੱਛਗਿੱਛ ਕੀਤੀ ਹੈ। ਜਾਂਚ ਏਜੰਸੀ ਨੇ ਉਨ੍ਹਾਂ ਦੇ ਇਕਰਾਰ ਨਾਮਿਆਂ, ਈਮੇਲ ਸੰਚਾਰਾਂ ਅਤੇ ਹੋਰ ਦਸਤਾਵੇਜ਼ਾਂ ਦੀਆਂ ਕਾਪੀਆਂ ਮੰਗੀਆਂ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਨ੍ਹਾਂ ਨੂੰ ਕੀਤੇ ਗਏ ਪ੍ਰਚਾਰ ਭੁਗਤਾਨ ‘ਅਪਰਾਧ ਦੀ ਕਮਾਈ’ ਦੀ ਸ਼੍ਰੇਣੀ ਵਿੱਚ ਆਉਂਦੇ ਹਨ।
ਭਾਰਤ ਸਰਕਾਰ ਨੇ ਹਾਲ ਹੀ ਵਿੱਚ ਔਨਲਾਈਨ ਸੱਟੇਬਾਜ਼ੀ ਅਤੇ ਜੂਏ ਵਿਰੁੱਧ ਵੱਡੇ ਕਦਮ ਚੁੱਕੇ ਹਨ। ਸੰਸਦ ਨੂੰ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, 2022 ਤੋਂ ਜੂਨ 2025 ਦੇ ਵਿਚਕਾਰ ਔਨਲਾਈਨ ਸੱਟੇਬਾਜ਼ੀ ਨਾਲ ਸਬੰਧਤ ਕੁੱਲ 1,524 ਵੈੱਬਸਾਈਟਾਂ ਅਤੇ ਐਪਾਂ ਨੂੰ ਬਲਾਕ ਕਰ ਦਿੱਤਾ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਔਨਲਾਈਨ ਗੇਮਿੰਗ ਦੀ ਆੜ ਵਿੱਚ ਹੋ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਦੇਸ਼ ਦੇ ਆਰਥਿਕ ਅਤੇ ਸਮਾਜਿਕ ਢਾਂਚੇ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ।






