ਪੰਜਾਬ ਡੈਕਸ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਇੱਕ ਫਰਜ਼ੀ (ਡੀਪਫੇਕ/ਨਕਲੀ) ਵੀਡੀਓ ਰਾਹੀਂ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਡੂੰਘੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਸਾਫ਼ ਕੀਤਾ ਕਿ ਕੋਈ ਵੀ ਝੂਠਾ ਪ੍ਰਚਾਰ ਉਨ੍ਹਾਂ ਦਾ ਜਨਤਾ ਨਾਲੋਂ ਰਿਸ਼ਤਾ ਤੋੜ ਨਹੀਂ ਸਕਦਾ।
-
ਫੋਰੈਂਸਿਕ ਰਿਪੋਰਟਾਂ ਨੇ ਖੋਲ੍ਹੀ ਪੋਲ: ਮੁੱਖ ਮੰਤਰੀ ਨੇ ਦੱਸਿਆ ਕਿ ਦੋ ਸੁਤੰਤਰ ਫੋਰੈਂਸਿਕ ਜਾਂਚ ਰਿਪੋਰਟਾਂ ਸਾਹਮਣੇ ਆਈਆਂ ਹਨ। ਇਸ ਵੀਡੀਓ ਦੇ 1191 ਫ੍ਰੇਮਾਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਇੱਕ ਵੀ ਫ੍ਰੇਮ ਉਨ੍ਹਾਂ ਦੇ ਚਿਹਰੇ, ਕੱਦ ਜਾਂ ਸਰੀਰ ਦੀ ਬਣਤਰ ਨਾਲ ਮੇਲ ਨਹੀਂ ਖਾਂਦਾ। ਇਹ ਵੀਡੀਓ ਪੂਰੀ ਤਰ੍ਹਾਂ ਨਕਲੀ ਹੈ।
ਇਹ ਵੀ ਪੜੋਂ:
ਓਡੀਸ਼ਾ ਦੇ 113 ਪਿੰਡਾਂ ਨੂੰ ਮਿਲੇਗਾ ਸਾਫ਼ ਪਾਣੀ; ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕਰਨਗੇ ਨਵੇਂ ਪ੍ਰੋਜੈਕਟ ਦਾ ਆਗਾਜ਼
ਓਡੀਸ਼ਾ ਦੇ 113 ਪਿੰਡਾਂ ਨੂੰ ਮਿਲੇਗਾ ਸਾਫ਼ ਪਾਣੀ; ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕਰਨਗੇ ਨਵੇਂ ਪ੍ਰੋਜੈਕਟ ਦਾ ਆਗਾਜ਼।
-
ਸੇਵਾ ਨੂੰ ਸਮਰਪਿਤ ਜੀਵਨ: ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੂਰੀ ਜ਼ਿੰਦਗੀ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੀ ਸੇਵਾ ਲਈ ਸਮਰਪਿਤ ਰਹੀ ਹੈ। ਕੁਝ ਸਿਆਸੀ ਤਾਕਤਾਂ ਪੰਜਾਬ ਦੀ ਤਰੱਕੀ ਅਤੇ ਉਨ੍ਹਾਂ ਨੂੰ ਮਿਲ ਰਹੇ ਪਿਆਰ ਤੋਂ ਸੜਦੀਆਂ ਹਨ, ਇਸੇ ਲਈ ਅਜਿਹੀਆਂ ਹਰਕਤਾਂ ਕਰ ਰਹੀਆਂ ਹਨ।
-
ਡੀ.ਜੀ.ਪੀ. ਨੂੰ ਸਖ਼ਤ ਨਿਰਦੇਸ਼: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਸਖ਼ਤ ਹੁਕਮ ਦਿੱਤੇ ਹਨ ਕਿ ਇਸ ਫਰਜ਼ੀ ਵੀਡੀਓ ਨੂੰ ਬਣਾਉਣ ਵਾਲਿਆਂ, ਇਸ ਲਈ ਪੈਸਾ ਦੇਣ ਵਾਲਿਆਂ ਅਤੇ ਇਸ ਨੂੰ ਸੋਸ਼ਲ ਮੀਡੀਆ ‘ਤੇ ਫੈਲਾਉਣ ਵਾਲੇ ਹਰ ਇੱਕ ਬੰਦੇ ਦੀ ਪਛਾਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੋਸ਼ੀ ਚਾਹੇ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕਿਆ ਹੋਵੇ, ਉਸ ਨੂੰ ਲੱਭ ਕੇ ਜਨਤਾ ਦੇ ਸਾਹਮਣੇ ਬੇਨਕਾਬ ਕੀਤਾ ਜਾਵੇਗਾ।
bhagwant-mann-reacts-to-fake-video-controversy
