
ਪੰਜਾਬ ਡੈਸਕ: ਮਾਨ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ। ਪੰਜਾਬ ਦੇ 200 ਤੋਂ ਵੱਧ ਪਟਵਾਰੀਆਂ ਦੇ ਤਬਾਦਲੇ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਫੈਸਲਾ ਸਰਕਾਰ ਨੇ ਅੱਜ (ਮੰਗਲਵਾਰ ) ਲਿਆ ਹੈ। ਜਿੱਥੇ ਮਾਲ ਵਿਭਾਗ ਵਿੱਚ ਤਾਇਨਾਤ 200 ਪਟਵਾਰੀਆਂ ਦੇ ਤਬਾਦਲੇ ਕੀਤੇ ਜਾ ਸਕਦੇ ਹਨ।
ਮਿਲੀ ਜਾਣਕਾਰੀ ਅਨੁਸਾਰ, ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਕਾਰਨ ਇਹ ਹੁਕਮ ਲਾਗੂ ਨਹੀਂ ਕੀਤੇ ਗਏ। ਕਿਉਂਕਿ ਹੜ੍ਹਾਂ ਕਾਰਨ ਫਸਲਾਂ ਦੇ ਨੁਕਸਾਨ ਕਾਰਨ ਗਿਰਦਾਵਰੀ ਦਾ ਕੰਮ ਵੀ ਚੱਲ ਰਿਹਾ ਹੈ, ਅਤੇ ਸਾਰੇ ਅਧਿਕਾਰੀ ਆਪਣੇ-ਆਪਣੇ ਖੇਤਰਾਂ ਵਿੱਚ ਰੁੱਝੇ ਹੋਏ ਹਨ। ਜਿਸ ਕਾਰਨ ਸਰਕਾਰ ਨੇ 15 ਅਕਤੂਬਰ ਤੋਂ ਇਨ੍ਹਾਂ ਤਬਾਦਲਿਆਂ ਦੇ ਹੁਕਮਾਂ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ।
ਇਨ੍ਹਾਂ ਜਿਲ੍ਹਿਆਂ ਵਿੱਚ ਹੋਣਗੇ ਤਬਾਦਲੇ
ਪਟਵਾਰੀਆਂ ਦੇ ਤਬਾਦਲੇ ਇਨ੍ਹਾਂ ਜਿਲ੍ਹਿਆਂ ਵਿੱਚ ਕਰਨ ਦੇ ਹੁਰਮ ਜਾਰੀ ਕੀਤੇ ਗਏ ਹਨ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ, ਸੰਗਰੂਰ, ਬਠਿੰਡਾ ਅਤੇ ਫਰੀਦਕੋਟ ਆਦਿ ਜ਼ਿਲ੍ਹਿਆਂ ਦੇ ਪਟਵਾਰੀ ਸ਼ਾਮਲ ਹਨ।