ਚੰਡੀਗੜ੍ਹ: ਫਾਜ਼ਿਲਕਾ ਦੇ ਬਸਤੀ ਹਜ਼ੂਰ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੀ ਖਸਤਾ ਹਾਲਤ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ Harjot Singh Bains ਨੇ ਤੁਰੰਤ ਕਾਰਵਾਈ ਕਰਦੇ ਹੋਏ ਨਵੀਂ ਸਕੂਲ ਇਮਾਰਤ ਬਣਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ ਜ਼ਰੂਰੀ ਕਦਮ ਚੁੱਕਣ ਲਈ ਕਿਹਾ ਹੈ ਅਤੇ ਭਰੋਸਾ ਦਿੱਤਾ ਹੈ ਕਿ ਛੇ ਮਹੀਨਿਆਂ ਦੇ ਅੰਦਰ ਨਵੀਂ ਇਮਾਰਤ ਤਿਆਰ ਕਰ ਦਿੱਤੀ ਜਾਵੇਗੀ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਦੀ ਮਾੜੀ ਹਾਲਤ ਬਾਰੇ ਜਾਣਕਾਰੀ ਮਿਲਦੇ ਹੀ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਹ ਖੁਦ ਸਕੂਲ ਦੀ ਸਥਿਤੀ ਦਾ ਮੁਆਇਨਾ ਕਰਨ ਜਾਣਗੇ ਅਤੇ ਨਿਰਮਾਣ ਕਾਰਜ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।ਉਨ੍ਹਾਂ ਸਪੱਸ਼ਟ ਕੀਤਾ ਕਿ ਨਵੀਂ ਇਮਾਰਤ ਬਣਾਉਣ ਦਾ ਵਾਅਦਾ ਕੋਈ ਰਾਜਨੀਤਿਕ ਬਿਆਨ ਨਹੀਂ, ਸਗੋਂ ਉਨ੍ਹਾਂ ਦੀ ਨਿੱਜੀ ਗਰੰਟੀ ਹੈ।
READ ALSO : ਫਗਵਾੜਾ ਵਿੱਚ ਵਿਵਾਦ ਤੋਂ ਬਾਅਦ ਗਾਇਕਾ ਗੀਤਾ ਜ਼ੈਲਦਾਰ ਨੇ ਮੰਗੀ ਮੁਆਫ਼ੀ, ਦੁਕਾਨਦਾਰ ਨੇ ਵਾਪਸ ਲਈ ਸ਼ਿਕਾਇਤ
20 ਹਜ਼ਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਸੁਧਾਰ ਦਾ ਮਿਸ਼ਨ
ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਬਾਰੇ ਗੱਲ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 20,000 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚੋਂ ਕਈ ਪਿਛਲੀਆਂ ਸਰਕਾਰਾਂ ਦੀ ਲੰਬੇ ਸਮੇਂ ਦੀ ਅਣਗਹਿਲੀ ਕਾਰਨ ਖਰਾਬ ਹਾਲਤ ਵਿੱਚ ਮਿਲੇ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੈਂਕੜੇ ਸਕੂਲਾਂ ਦੀ ਕਾਇਆ-ਕਲਪ ਕੀਤੀ ਹੈ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ।ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਾਰੇ 20,000 ਸਕੂਲਾਂ ਦੇ ਸੁਧਾਰ ਲਈ ਵਚਨਬੱਧ ਹੈ ਅਤੇ ਪਾਰਦਰਸ਼ਤਾ ਨਾਲ ਇਸ ਟੀਚੇ ਵੱਲ ਅੱਗੇ ਵੱਧ ਰਹੀ ਹੈ।
BJP ਵਲੋਂ Congress ਖਿਲਾਫ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ, “ਭਾਜਪਾ” ਵਰਕਰਾਂ ਨੇ ਸਾੜਿਆ Rahul Gandhi ਦਾ ਪੁਤਲਾ
मेष: दिन शुभ रहेगा...