Site icon Dainik Savera Punjab

ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ! ਅਕਾਲੀ ਦਲ ਪੁਨਰ ਸੁਰਜੀਤ ਦੇ 15 ਤੋਂ ਵੱਧ ਆਗੂਆਂ ਨੇ ਬਗਾਵਤ ਕਰਕੇ ਚੁਣਿਆ ਨਵਾਂ ਰਾਹ

Big bang in Punjab politics! More than 15 leaders of Akali Dal Punar Surjit rebelled and chose a new path

ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਵਿੱਚ ਅੱਜ ਵੱਡਾ ਸਿਆਸੀ ਬਦਲਾਅ ਦੇਖਣ ਨੂੰ ਮਿਲਿਆ ਹੈ। ‘ਅਕਾਲੀ ਦਲ ਪੁਨਰ ਸੁਰਜੀਤ’ ਦੇ 15 ਤੋਂ ਵੱਧ ਸੀਨੀਅਰ ਆਗੂਆਂ ਨੇ ਪਾਰਟੀ ਲੀਡਰਸ਼ਿਪ ਤੋਂ ਅਸੰਤੁਸ਼ਟੀ ਜ਼ਾਹਰ ਕਰਦੇ ਹੋਏ ਵੱਖਰਾ ਰਾਹ ਅਪਣਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਘਟਨਾ ਨੇ ਪਾਰਟੀ ਅੰਦਰ ਚੱਲ ਰਹੀ ਖਿੱਚਤਾਣ ਅਤੇ ਧੜੇਬੰਦੀ ਨੂੰ ਇੱਕ ਵਾਰ ਫਿਰ ਸਾਹਮਣੇ ਲਿਆ ਦਿੱਤਾ ਹੈ।

ਸਾਬਕਾ ਰਾਜ ਸਭਾ ਮੈਂਬਰ ਇਕਬਾਲ ਸਿੰਘ ਝੂੰਡਾ ਦੀ ਅਗਵਾਈ ਹੇਠ ਹੋਈ ਪ੍ਰੈੱਸ ਕਾਨਫਰੰਸ ਵਿੱਚ ਕਈ ਸੀਨੀਅਰ ਆਗੂ ਇਕੱਠੇ ਹੋਏ। ਆਗੂਆਂ ਨੇ ਸੰਕੇਤ ਦਿੱਤੇ ਕਿ ਉਹ ਪੰਥਕ ਏਕਤਾ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਮਿਲ ਕੇ ਅੱਗੇ ਵਧਣ ਦੀ ਯੋਜਨਾ ਬਣਾ ਰਹੇ ਹਨ।

ਰਿਵਾਜ ਜੋ ਕਰ ਦੇਵੇ ਹੈਰਾਨ: ਸਾਵਣ ‘ਚ ਇਸ ਪਿੰਡ ਦੀਆਂ ਮਹਿਲਾਵਾਂ ਨਿਰਵਸਤਰ ਹੋ ਕਿ ਰੱਖਦੀਆਂ ਹਨ ਵਰਤ

ਇਸ ਦੌਰਾਨ ਦਾਖਾ ਤੋਂ ਵਿਧਾਇਕ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਦੀ ਮੌਜੂਦਗੀ ਨੇ ਸਿਆਸੀ ਚਰਚਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਦੋਵਾਂ ਧਿਰਾਂ ਦੇ ਆਗੂਆਂ ਦੀ ਮੁਲਾਕਾਤ ਨੂੰ ਭਵਿੱਖ ਦੇ ਨਵੇਂ ਸਿਆਸੀ ਸਮੀਕਰਨਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਪਿਛਲੇ ਕੁਝ ਸਮੇਂ ਤੋਂ ਅਕਾਲੀ ਦਲ ਪੁਨਰ ਸੁਰਜੀਤ ਅੰਦਰ ਸੰਕਟ ਬਣਿਆ ਹੋਇਆ ਹੈ। ਇਸ ਤੋਂ ਪਹਿਲਾਂ ਵੀ ਕਈ ਵੱਡੇ ਆਗੂ ਪਾਰਟੀ ਤੋਂ ਦੂਰੀ ਬਣਾ ਚੁੱਕੇ ਹਨ। ਕੁਝ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਰੁਖ ਕੀਤਾ, ਜਦਕਿ ਕੁਝ ਆਗੂ ਭਾਜਪਾ ਨਾਲ ਜੁੜ ਗਏ।

ਹੁਣ ਨਵੇਂ ਧੜੇ ਦੇ ‘ਵਾਰਿਸ ਪੰਜਾਬ ਦੇ’ ਨਾਲ ਜੁੜਨ ਦੀਆਂ ਸੰਭਾਵਨਾਵਾਂ ਨੇ ਪੰਜਾਬ ਦੀ ਪੰਥਕ ਰਾਜਨੀਤੀ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਸਿਆਸੀ ਗਠਜੋੜ ਪੰਜਾਬ ਦੀ ਰਾਜਨੀਤੀ ਨੂੰ ਕਿੰਨਾ ਪ੍ਰਭਾਵਿਤ ਕਰਦਾ ਹੈ, ਇਸ ‘ਤੇ ਸਭ ਦੀ ਨਜ਼ਰ ਰਹੇਗੀ।

‘ਜੇ ਸੰਸਦ ਮੈਂਬਰ ਸੁਰੱਖਿਅਤ ਨਹੀਂ, ਤਾਂ ਵਿਦਿਆਰਥੀਆਂ ਦਾ ਕੀ ਹੋਵੇਗਾ?’, ਸੁਖਜਿੰਦਰ ਸਿੰਘ ਰੰਧਾਵਾ ਦਾ ਕੇਂਦਰ ‘ਤੇ ਨਿਸ਼ਾਨਾ

Exit mobile version