skip to content

Last Updated: November 6, 2026

Dainik Savera Times Logo

Big Breaking : ਅੰਮ੍ਰਿਤਸਰ ‘ਚ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਭੇਜਿਆ ਘਰ, ਸਕੂਲ ਬੰਦ

12 December 2025 ਅੱਪਡੇਟ ਕੀਤਾ ਗਿਆ

Big Breaking : ਅੰਮ੍ਰਿਤਸਰ ‘ਚ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਭੇਜਿਆ ਘਰ, ਸਕੂਲ ਬੰਦ

Amritsar School Bomb Threat News : ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸਕੂਲਾਂ ਦੀ ਛੁੱਟੀ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਿਕ ਸਕੂਲਾਂ ਨੂੰ ਸ਼ੱਕੀ ਈਮੇਲ ਆਈ ਹੈ ਜਿਸ ’ਤੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਈਮੇਲ ਤੋਂ ਬਾਅਦ ਸਕੂਲਾਂ ’ਚ ਹੜਕੰਪ ਮਚ ਗਿਆ। 

Crisis : IndiGo ਸੰਕਟ ਦਰਮਿਆਨ DGCA ਦਾ ਐਕਸ਼ਨ, ਚਾਰ Flight Operations Inspectors ਨੂੰ ਕੀਤਾ Suspend

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸ਼ਹਿਰ ਅਤੇ ਪੇਂਡੂ ਪੱਟੀ ਦੇ ਕੁਝ ਸਕੂਲਾਂ ਨੂੰ ਇੱਕ ਸ਼ੱਕੀ ਈਮੇਲ ਮਿਲੀ ਹੈ। ਹਰੇਕ ਸਕੂਲ ਵਿੱਚ ਇੱਕ ਗਜ਼ਟਿਡ ਅਧਿਕਾਰੀ ਤਾਇਨਾਤ ਹੈ ਅਤੇ ਟੀਮ ਵੱਲੋਂ ਜਾਂਚਾਂ ਚੱਲ ਰਹੀਆਂ ਹਨ। ਸਾਈਬਰ ਪੁਲਿਸ ਸਟੇਸ਼ਨ ਮੇਲ ਦੇ ਸਰੋਤ ਦਾ ਪਤਾ ਲਗਾ ਰਿਹਾ ਹੈ। ਪਿਛਲੇ ਸਮੇਂ ਵਿੱਚ, ਕੁਝ ਵਿਦਿਆਰਥੀਆਂ ਨੂੰ ਅਜਿਹੀ ਸ਼ਰਾਰਤ ਲਈ ਜ਼ਿੰਮੇਵਾਰ ਪਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ, ਪੁਲਿਸ ਡਿਊਟੀ ‘ਤੇ ਹੈ ਅਤੇ ਪੂਰੀ ਤਰ੍ਹਾਂ ਚੌਕਸ ਹੈ।

ਕੈਂਪਸ ‘ਚ ਪਲਾਂਟ ਕੀਤੇ ਗਏ ਹਨ ਵਿਸਫੋਟਕ’

ਸਕੂਲ ਅਧਿਕਾਰੀਆਂ ਮੁਤਾਬਕ, ਉਨ੍ਹਾਂ ਨੂੰ ਮਿਲੇ ਧਮਕੀ ਭਰੇ ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲ ਕੈਂਪਸ ਦੇ ਅੰਦਰ ਵਿਸਫੋਟਕ ਉਪਕਰਣ ਪਲਾਂਟ ਕੀਤੇ ਗਏ ਹਨ। ਚਿੰਤਾ ਦੀ ਗੱਲ ਇਹ ਹੈ ਕਿ ਸ਼ਹਿਰ ਦੇ ਕਈ ਨਾਮੀ ਅਦਾਰਿਆਂ ਦੇ ਪ੍ਰਿੰਸੀਪਲ ਅਤੇ ਮੈਨੇਜਮੈਂਟ ਟੀਮਾਂ ਨੂੰ ਜੋ ਸੰਦੇਸ਼ ਮਿਲੇ ਹਨ, ਉਹ ਸਾਰੇ ਇੱਕੋ ਪੈਟਰਨ ਅਤੇ ਸ਼ਬਦਾਵਲੀ (Wording) ਵਾਲੇ ਹਨ। ਯਾਨੀ ਕਿਸੇ ਨੇ ਇੱਕੋ ਸਮੇਂ ਕਈ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।

ਬੱਚਿਆਂ ਦੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਨੂੰ ਤੁਰੰਤ ਸਕੂਲ ਤੋਂ ਘਰ ਲੈ ਜਾਣ ਦਾ ਸੁਨੇਹਾ ਭੇਜਿਆ ਗਿਆ। ਸਾਰੀਆਂ ਸਕੂਲ ਵੈਨਾਂ ਨੂੰ ਬੁਲਾਇਆ ਗਿਆ ਅਤੇ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਦਿੱਤਾ। ਬੰਬ ਸਕੁਐਡ ਅਤੇ ਫਾਇਰ ਬ੍ਰਿਗੇਡ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ।

ਪੁਲਿਸ ਨੇ ਸੰਭਾਲਿਆ ਮੋਰਚਾ, ਜਾਂਚ ਸ਼ੁਰੂ

ਇਨ੍ਹਾਂ ਅਲਰਟਸ (Alerts) ਦੇ ਮਿਲਦੇ ਹੀ ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ (Police) ਨੂੰ ਸੂਚਿਤ ਕੀਤਾ ਅਤੇ ਬਿਨਾਂ ਦੇਰੀ ਕੀਤੇ ਐਮਰਜੈਂਸੀ ਸੇਫਟੀ ਪ੍ਰੋਟੋਕੋਲ (Emergency Safety Protocols) ਲਾਗੂ ਕਰ ਦਿੱਤੇ। ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਦੇ ਨਾਲ-ਨਾਲ ਕੈਂਪਸਾਂ ਦੀ ਜਾਂਚ ਕਰ ਰਹੀਆਂ ਹਨ। ਫਿਲਹਾਲ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਸਿਰਫ਼ 1 ਸਾਲ 9 ਮਹੀਨੇ ਦੀ Veda Sarfare ਬਣੀ ਭਾਰਤ ਦੀ ਸਭ ਤੋਂ ਛੋਟੀ ਉਮਰ ਦੀ ਤੈਰਾਕ ; ਬਣਾਇਆ ਰਿਕਾਰਡ, Video

ਪੁਲਿਸ ਅਧਿਕਾਰੀਆਂ ਅੰਮ੍ਰਿਤਸਰ ਦੇ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਵੱਲੋਂ ਸ਼ਹਿਰ ਵਾਸੀਆਂ ਨੂੰ ਸੁਰੱਖਿਆ ਦਾ ਭਰੋਸਾ ਦਿੰਦਿਆਂ ਪੈਨਿਕ ਨਾ ਹੋਣ ਦੀ ਅਪੀਲ ਕੀਤੀ ਗਈ ਇਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲ ਪ੍ਰਾਈਵੇਟ ਜਾਂ ਸਰਕਾਰੀ ਸਾਰੇ ਸਕੂਲਾਂ ਨੂੰ ਅੱਜ ਬੰਦ ਕਰਕੇ ਬੱਚਿਆਂ ਨੂੰ ਘਰਾਂ ਨੂੰ ਭੇਜਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.