skip to content

Last Updated: November 7, 2026

Dainik Savera Times Logo

BREAKING : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ private schools ’ਤੇ ਕੱਸਿਆ ਸ਼ਿਕੰਜਾ, ਨਵਾਂ ਸਖ਼ਤ ਨਿਯਮ ਲਾਗੂ, ਨਿਯਮਾਂ ਦੀ ਪਾਲਣਾ ਨਾ ਕੀਤੀ ਤਾਂ……

3 June 2026 ਅੱਪਡੇਟ ਕੀਤਾ ਗਿਆ

BREAKING : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ private schools ’ਤੇ ਕੱਸਿਆ ਸ਼ਿਕੰਜਾ, ਨਵਾਂ ਸਖ਼ਤ ਨਿਯਮ ਲਾਗੂ, ਨਿਯਮਾਂ ਦੀ ਪਾਲਣਾ ਨਾ ਕੀਤੀ ਤਾਂ……

PUNJAB NEWS : ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਦੀ ਫੀਸ ਨੀਤੀ ਨੂੰ ਲੈ ਕੇ ਸਖ਼ਤ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ Bhagwant Mann ਨੇ ਕਿਹਾ ਹੈ ਕਿ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਪ੍ਰਤੀਸ਼ਤ ਤੋਂ ਵੱਧ ਫੀਸ ਵਾਧਾ ਨਹੀਂ ਕਰ ਸਕੇਗਾ।

ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੀਐਮ ਮਾਨ ਨੇ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਇਸ ਸਬੰਧੀ ਨਵਾਂ ਕਾਨੂੰਨ ਪੇਸ਼ ਕੀਤਾ ਜਾਵੇਗਾ। ਇਸ ਕਾਨੂੰਨ ਅਧੀਨ ਜੇਕਰ ਕਿਸੇ ਸਕੂਲ ਨੇ ਪਿਛਲੇ ਤਿੰਨ ਸਾਲਾਂ ਵਿੱਚ ਨਿਰਧਾਰਿਤ ਹੱਦ ਤੋਂ ਵੱਧ ਫੀਸ ਵਸੂਲੀ ਹੈ, ਤਾਂ ਉਸਨੂੰ ਮਾਪਿਆਂ ਨੂੰ ਵਾਧੂ ਰਕਮ ਵਾਪਸ ਕਰਨੀ ਪਵੇਗੀ।

ਸੀਐਮ ਮਾਨ ਨੇ ਕਿਹਾ ਕਿ ਪਹਿਲਾਂ ਕਈ ਨਿੱਜੀ ਸਕੂਲ ਮਨਮਰਜ਼ੀ ਨਾਲ ਫੀਸਾਂ ਵਧਾਉਂਦੇ ਰਹੇ ਹਨ, ਜਿਸ ਕਾਰਨ ਮਾਪਿਆਂ ‘ਤੇ ਵੱਡਾ ਆਰਥਿਕ ਬੋਝ ਪੈਂਦਾ ਸੀ। ਨਵਾਂ ਕਾਨੂੰਨ ਇਸ ਪ੍ਰਥਾ ‘ਤੇ ਰੋਕ ਲਗਾਉਣ ਲਈ ਲਿਆਂਦਾ ਜਾ ਰਿਹਾ ਹੈ।

ਇਸ ਦੌਰਾਨ ਅੰਮ੍ਰਿਤਸਰ ਵਿੱਚ 17 ਸਾਲਾ ਵਿਦਿਆਰਥਣ ਦੀ ਖੁਦਕੁਸ਼ੀ ਦੇ ਮਾਮਲੇ ‘ਤੇ ਪ੍ਰਤੀਕ੍ਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦ ਹੈ। ਉਨ੍ਹਾਂ ਕਿਹਾ ਕਿ “ਇੱਕ ਹੋਣਹਾਰ ਵਿਦਿਆਰਥਣ ਸਕੂਲ ਮਾਫੀਆ ਦਾ ਸ਼ਿਕਾਰ ਹੋ ਗਈ, ਜਿਸ ‘ਤੇ ਫੀਸਾਂ ਦਾ ਦਬਾਅ ਬਣਾਇਆ ਗਿਆ ਅਤੇ ਉਸਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਗਿਆ।”

ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਹਾਲਤ ਵਿੱਚ ਨਿੱਜੀ ਸਕੂਲਾਂ ਨੂੰ ਮਨਮਾਨੀ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਵਿਦਿਆਰਥੀਆਂ ਦੇ ਹੱਕਾਂ ਦੀ ਰੱਖਿਆ ਲਈ ਸਖ਼ਤ ਨਿਗਰਾਨੀ ਕੀਤੀ ਜਾਵੇਗੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.