Last Updated: November 26, 2026

Dainik Savera Times Logo

ਵੀਡੀਓ ਵਿਵਾਦ ‘ਚ ਵੱਡਾ ਟਵਿਸਟ: ਹੱਥ ‘ਚ CM ਮਾਨ ਦਾ ਮਖੌਟਾ ਫੜੇ ਵਿਅਕਤੀ ਦੀ ਤਸਵੀਰ ਵਾਇਰਲ

25 June 2026 ਅੱਪਡੇਟ ਕੀਤਾ ਗਿਆ

ਵੀਡੀਓ ਵਿਵਾਦ ‘ਚ ਵੱਡਾ ਟਵਿਸਟ: ਹੱਥ ‘ਚ CM ਮਾਨ ਦਾ ਮਖੌਟਾ ਫੜੇ ਵਿਅਕਤੀ ਦੀ ਤਸਵੀਰ ਵਾਇਰਲ

ਪੰਜਾਬ ਦੀ ਸਿਆਸਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਕਥਿਤ ਨਕਲੀ ਵੀਡੀਓ ਨੂੰ ਲੈ ਕੇ ਵਿਵਾਦ ਹੋਰ ਗਹਿਰਾ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸਮਰਥਕਾਂ ਅਤੇ ਆਗੂਆਂ ਦਾ ਦਾਅਵਾ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ ਵੀਡੀਓ ਅਸਲੀ ਨਹੀਂ ਹੈ, ਸਗੋਂ ਮੁੱਖ ਮੰਤਰੀ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਲਈ ਤਿਆਰ ਕੀਤੀ ਗਈ ਹੈ।

ਦਾਅਵਾ ਕੀਤਾ ਜਾ ਰਿਹਾ ਹੈ ਕਿ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਵਿਅਕਤੀ ਦੇ ਹੱਥ ਵਿੱਚ ਭਗਵੰਤ ਮਾਨ ਦਾ ਮਾਸਕ ਨਜ਼ਰ ਆ ਰਿਹਾ ਹੈ। ਇਸ ਦੇ ਆਧਾਰ ‘ਤੇ ਆਮ ਆਦਮੀ ਪਾਰਟੀ ਨਾਲ ਜੁੜੇ ਆਗੂਆਂ ਨੇ ਦੋਸ਼ ਲਗਾਇਆ ਹੈ ਕਿ ਇਹ ਸਾਰੀ ਕਾਰਵਾਈ ਮੁੱਖ ਮੰਤਰੀ ਨੂੰ ਬਦਨਾਮ ਕਰਨ ਲਈ ਰਚੀ ਗਈ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਿਰੋਧੀ ਧਿਰਾਂ ਪੰਜਾਬ ਵਿੱਚ ਆਪਣੀ ਸਿਆਸੀ ਜ਼ਮੀਨ ਮਜ਼ਬੂਤ ਨਾ ਕਰ ਸਕਣ ਕਾਰਨ ਇਸ ਤਰ੍ਹਾਂ ਦੇ ਹਥਕੰਡੇ ਅਪਣਾ ਰਹੀਆਂ ਹਨ।

EPFO ਪੋਰਟਲ 3 ਦਿਨਾਂ ਲਈ ਰਹੇਗਾ ਬੰਦ, PF ਕਢਵਾਉਣ ਅਤੇ ਕਲੇਮ ਸੇਵਾਵਾਂ ਹੋਣਗੀਆਂ ਪ੍ਰਭਾਵਿਤ

ਹਾਲਾਂਕਿ, ਇਨ੍ਹਾਂ ਦਾਅਵਿਆਂ ਦੀ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ ਅਤੇ ਮਾਮਲੇ ਸਬੰਧੀ ਵੱਖ-ਵੱਖ ਧਿਰਾਂ ਵੱਲੋਂ ਆਪਣੇ-ਆਪਣੇ ਦਾਅਵੇ ਕੀਤੇ ਜਾ ਰਹੇ ਹਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਵਿਵਾਦ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਹੋਰ ਭਖ ਸਕਦਾ ਹੈ।

Dettol ਦੇ ਇਸ਼ਤਿਹਾਰ ‘ਤੇ ਚੀਨ ਵਿੱਚ ਵਿਵਾਦ, ਸੋਸ਼ਲ ਮੀਡੀਆ ‘ਤੇ ਬਾਈਕਾਟ ਦੀ ਮੰਗ ਤੋਂ ਬਾਅਦ ਕੰਪਨੀ ਨੇ ਮੰਗੀ ਮੁਆਫ਼ੀ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.