
ਪਟਨਾ: ਬਿਹਾਰ ‘ਚ 2025 ਦੀਆਂ ਵਿਧਾਨ ਸਭਾ ਚੋਣਾਂ ਲਈ ਉਡੀਕ ਅੱਜ ਸੋਮਵਾਰ, 6 ਅਕਤੂਬਰ ਨੂੰ ਖਤਮ ਹੋਣ ਵਾਲੀ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਅੱਜ ਸ਼ਾਮ 4 ਵਜੇ ਦਿੱਲੀ ਦੇ ਵਿਗਿਆਨ ਭਵਨ ‘ਚ ਪ੍ਰੈਸ ਕਾਨਫਰੰਸ ਰਾਹੀਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ, ਜਿਸ ਨਾਲ ਰਾਜ ‘ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੀ ਸੰਭਾਵਨਾ ਹੈ। 243 ਮੈਂਬਰੀ ਬਿਹਾਰ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 22 ਨਵੰਬਰ 2025 ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ, ਰਾਜ ਦੀਆਂ ਵੱਡੀਆਂ ਰਾਜਨੀਤਿਕ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਛੱਠ ਤਿਉਹਾਰ (25–28 ਅਕਤੂਬਰ) ਤੋਂ ਬਾਅਦ ਚੋਣਾਂ ਕਰਵਾਉਣ ਦੀ ਮੰਗ ਕੀਤੀ ਸੀ, ਤਾਂ ਜੋ ਤਿਉਹਾਰ ਦੌਰਾਨ ਘਰ ਪਰਤਣ ਵਾਲੇ ਪ੍ਰਵਾਸੀ ਵੋਟਰ ਵੀ ਚੋਣੀ ਪ੍ਰਕਿਰਿਆ ‘ਚ ਸ਼ਾਮਲ ਹੋ ਸਕਣ।
ਸਿੱਕਮ-ਬੰਗਾਲ ਹਾਈਵੇਅ ਅਜੇ ਵੀ ਬੰਦ, ਹਜ਼ਾਰਾਂ ਯਾਤਰੀ ਫਸੇ
ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾਂ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਐਸ.ਐਸ. ਸੰਧੂ ਅਤੇ ਵਿਵੇਕ ਜੋਸ਼ੀ ਨੇ ਪਟਨਾ ‘ਚ ਦੋ ਦਿਨਾਂ ਦੌਰਾ ਕਰਕੇ ਚੋਣੀ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਦੌਰਾਨ, ਕਮਿਸ਼ਨ ਨੇ ਛੇ ਰਾਸ਼ਟਰੀ ਅਤੇ ਛੇ ਰਾਜ ਪੱਧਰੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਸੁਝਾਅ ਲਏ। ਪਾਰਟੀਆਂ ਨੇ ਪੋਲਿੰਗ ਸਟੇਸ਼ਨ ‘ਤੇ ਵੋਟਰ ਗਿਣਤੀ 1,500 ਤੋਂ ਘਟਾ ਕੇ 1,200 ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ, ਜਿਸ ਨਾਲ ਚੋਣ ਵਾਲੇ ਦਿਨ ਭੀੜ ਕੰਟਰੋਲ ਕਰਨ ਵਿੱਚ ਮਦਦ ਮਿਲੇਗੀ। ਚੋਣ ਕਮਿਸ਼ਨ ਨੇ ਰਾਜ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ, ਈਵੀਐਮ ਪ੍ਰਬੰਧਨ ਅਤੇ ਵੋਟਰ ਜਾਗਰੂਕਤਾ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ। ਜ਼ਿਲ੍ਹਾ ਅਧਿਕਾਰੀਆਂ ਨੂੰ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਜਾਅਲੀ ਖ਼ਬਰਾਂ ‘ਤੇ ਨਜ਼ਰ ਰੱਖਣ ਅਤੇ ਲੋੜ ਪੈਣ ‘ਤੇ ਤੁਰੰਤ ਕਾਨੂੰਨੀ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।
SMS ਹਸਪਤਾਲ ‘ਚ ਅੱਗ: ਜੈਪੁਰ ‘ਚ 6 ਮਰੀਜ਼ਾਂ ਦੀ ਮੌਤ, ਸਿਸਟਮ ‘ਤੇ ਸਵਾਲ
ਚੋਣੀ ਐਲਾਨ ਦੇ ਨਾਲ ਹੀ ਰਾਜ ‘ਚ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋਣ ਦੀ ਉਮੀਦ ਹੈ।