ਬਿਕਰਮ ਸਿੰਘ ਮਜੀਠੀਆ ਇਸ ਸਮੇਂ ਆਮਦਨ ਤੋਂ ਵੱਧ ਜਾਇਦਾਦ ਅਤੇ ਮਨੀ ਲਾਂਡਰਿੰਗ ਦੇ ਗੰਭੀਰ ਦੋਸ਼ਾਂ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਹਨ। ਉਹਨਾਂ ਨੇ ਮਾਣਯੋਗ ਅਦਾਲਤ ਵਿੱਚ ਜਮਾਨਤ ਪਟੀਸ਼ਨ ਦਾਇਰ ਕੀਤੀ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਕੋਰਟ ਵਿੱਚ ਆਪਣਾ ਜਵਾਬ ਦਾਖਿਲ ਕਰਵਾਇਆ ਹੈ। 29 ਤਰੀਕ ਨੂੰ ਜਮਾਲਤ ਮਿਲ ਸਕਦੀ ਹੈ ।ਟਰਾਇਲ ਕੋਰਟ ਨੇ 25 ਅਗਸਤ ਨੂੰ ਪਹਿਲੀ ਜਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ ਜਿਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਹਾਈਕੋਰਟ ਦਾ ਰੁਖ ਕੀਤਾ ਸੀ।
ਦੱਸ ਦਈਏ ਕਿ , ਮਜੀਠੀਆ ਦੇ ਘਰ ਵਿਜੀਲੈਂਸ ਵਿਭਾਗ ਨੇ ਸਵੇਰੇ ਤੜਕੇ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ‘ਤੇ ਛਾਪਾ ਮਾਰਿਆ। ਜਿਸ ਦੌਰਾਨ ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। 20-25 ਅਧਿਕਾਰੀਆਂ ਦੀ ਇੱਕ ਟੀਮ ਨੇ ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ ਜਿਸ ਦੌਰਾਨ ਮਜੀਠੀਆ ਕੋਲ ਲਗਭਗ ₹539 ਕਰੋੜ ਦੀ ਜਾਇਦਾਦ ਮਿਲੀ ਹੈ, ਜੋ ਕਿ ਉਸਦੀ ਘੋਸ਼ਿਤ ਆਮਦਨ ਤੋਂ ਕਈ ਗੁਣਾ ਜ਼ਿਆਦਾ ਮੰਨੀ ਜਾਂਦੀ ਹੈ। ਵਿਜੀਲੈਂਸ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮਜੀਠੀਆ ਨੇ ਦੌਲਤ ਨੂੰ ਛੁਪਾਉਣ ਅਤੇ ਟ੍ਰਾਂਸਫਰ ਕਰਨ ਲਈ ਵਿਦੇਸ਼ੀ ਲੈਣ-ਦੇਣ ਅਤੇ ਕਈ ਸ਼ੈੱਲ ਕੰਪਨੀਆਂ ਦੀ ਵਰਤੋਂ ਕੀਤੀ ਗਈ ਸੀ।






