Site icon Dainik Savera Punjab

Bikram Majithia : ਨਾਭਾ ਜੇਲ੍ਹ ਤੋਂ ਬਾਹਰ ਆਏ ਬਿਕਰਮ ਸਿੰਘ ਮਜੀਠੀਆ, ਜੇਲ੍ਹ ਦੇ ਬਾਹਰ ਵੱਡੀ ਗਿਣਤੀ ‘ਚ ਪਹੁੰਚੇ ਸਮਰਥਕ

Bikram Majithia granted bail : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੂੰ ਬੀਤੇ ਦਿਨ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ ਪਰ ਅਦਾਲਤ ਦੀਆਂ ਕੁਝ ਜ਼ਰੂਰੀ ਕਾਰਵਾਈ ਕਾਰਨ ਉਨ੍ਹਾਂ ਦੀ ਜੇਲ੍ਹ ਵਿਚੋਂ ਰਿਹਾਈ ਅੱਜ ਹੋਈ ਹੈ। ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿਚ ਪਹੁੰਚੇ ਮਜੀਠੀਆ ਦੇ ਸਮਰਥਕਾਂ ਨੇ ਪੂਰੇ ਜੋਸ਼ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਬਿਕਰਮ ਸਿੰਘ ਮਜੀਠੀਆ ਅੱਜ 11 ਵਜੇ ਦੇ ਕਰੀਬ ਜੇਲ੍ਹ ਤੋਂ ਬਾਹਰ ਆਏ ਹਨ।


ਉਨ੍ਹਾਂ ਦੇ ਬਾਹਰ ਆਉਂਦੇ ਸਾਰ ਹੀ ਬੋਲੇ ਸੋ ਨਿਹਾਲ ਤੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲੱਗਣੇ ਸ਼ੁਰੂ ਹੋ ਗਏ। ਇਸ ਮੌਕੇ ਹਜ਼ਾਰਾਂ ਦੀ ਤਾਦਾਦ ਵਿਚ ਅਕਾਲੀ ਵਰਕਰ ਤੇ ਸੀਨੀਅਰ ਅਕਾਲੀ ਆਗੂ ਪਹੁੰਚ ਗਏ ਹਨ। ਬਿਕਰਮ ਸਿੰਘ ਮਜੀਠੀਆ ਦੀ ਇਕ ਝਲਕ ਪਾਉਣ ਲਈ ਪਹੁੰਚੇ ਵਰਕਰਾਂ ਦੇ ਹਜ਼ੂਮ ਨੇ ਬਿਕਰਮ ਤੇਰੀ ਸੋਚ ਉਤੇ ਪਹਿਰਾ ਦਿਆਂਗੇ ਠੋਕ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ ਹਨ।

Exit mobile version