SSP Vigilance Lakhbir Singh : ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ Bikram Singh Majithia ਨੂੰ ਗ੍ਰਿਫ਼ਤਾਰ ਕਰਨ ਵਾਲੇ SSP ਵਿਜੀਲੈਂਸ ਖਿਲਾਫ਼ ਵੱਡਾ ਐਕਸ਼ਨ ਕੀਤਾ ਹੈ। ਪੰਜਾਬ ਸਰਕਾਰ ਨੇ ਐਸਐਸਪੀ ਵਿਜੀਲੈਂਸ ਲਖਵੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।
ਦੱਸ ਦਈਏ ਕਿ ਲਖਵੀਰ ਸਿੰਘ ਉਹੀ ਅਧਿਕਾਰੀ ਹਨ, ਜਿਨ੍ਹਾਂ ਦੀ ਅਗਵਾਈ ਹੇਠ 25 ਜੂਨ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸੂਤਰਾਂ ਅਨੁਸਾਰ, ਅਧਿਕਾਰੀ ਖਿਲਾਫ਼ ਅੰਮ੍ਰਿਤਸਰ ਦੇ ਇੱਕ ਨਾਮੀ ਸਮਾਜ ਸੇਵੀ ਖਿਲਾਫ਼ ਕੇਸ ਦਰਜ ਹੋਣ ਪਿੱਛੋਂ ਕਾਰਵਾਈ ਨਾ ਕਰਨ ‘ਤੇ ਕਾਰਵਾਈ ਹੋਈ ਹੈ।
