Site icon Dainik Savera Punjab

ਮਜੀਠਾ ਥਾਣੇ ਵਾਲੀ FIR ’ਚ ਵੱਡੀ ਅਪਡੇਟ ; ਬਿਕਰਮ ਸਿੰਘ ਮਜੀਠੀਆ ਦੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਮਿਲੀ ਰਾਹਤ

Punjab News : ਮਜੀਠਾ ਥਾਣੇ ਵਿਚ ਦਰਜ ਐੱਫਆਈਆਰ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਨਿਰਦੋਸ਼ ਕਰਾਰ ਦਿੰਦਿਆਂ ਮਾਮਲੇ ‘ਚ ਉਨ੍ਹਾਂ ਦਾ ਨਾਮ ਹਟਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਅਦਾਲਤ ਵੱਲੋਂ ਬਿਕਰਮਜੀਤ ਸਿੰਘ ਬਾਠ ਨੂੰ ਨਿਰਦੋਸ਼ ਕਰਾਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਵੱਲੋਂ ਗਠਿਤ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਨੇ ਅੰਮ੍ਰਿਤਸਰ ਦੀ ਅਦਾਲਤ ‘ਚ ਆਪਣਾ ਬਿਆਨ ਦਰਜ ਕਰਵਾਇਆ, ਜਿਸ ਤੋਂ ਬਾਅਦ ਵਕੀਲ ਬਾਠ ਦਾ ਨਾਮ ਐੱਫਆਈਆਰ ‘ਚੋਂ ਹਟਾਇਆ ਗਿਆ। ਦੱਸ ਦੇਈਏ ਕਿ ਬਿਕਰਮਜੀਤ ਸਿੰਘ ਬਾਠ, ਬਿਕਰਮ ਸਿੰਘ ਮਜੀਠੀਆ ਦੇ ਵਕੀਲ ਵਜੋਂ ਮਜੀਠਾ ਥਾਣੇ ਗਏ ਸੀ, ਇਸ ਦੌਰਾਨ ਕਾਫੀ ਹੰਗਾਮਾ ਹੋਇਆ ਸੀ।

Exit mobile version