Last Updated: November 26, 2026

Dainik Savera Times Logo

BREAKING : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਅੰਮ੍ਰਿਤਸਰ ਅਦਾਲਤ ਨੇ ਦਿੱਤੀ ਅਗਾਊਂ ਜ਼ਮਾਨਤ

15 June 2026 ਅੱਪਡੇਟ ਕੀਤਾ ਗਿਆ

BREAKING : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਅੰਮ੍ਰਿਤਸਰ ਅਦਾਲਤ ਨੇ ਦਿੱਤੀ ਅਗਾਊਂ ਜ਼ਮਾਨਤ

Bikram Singh Majithia : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਦੀ ਜਿਲ੍ਹਾ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਨੇ FIR 91 ਦੇ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਬਿਕਰਮ ਸਿੰਘ ਮਜੀਠੀਆ ਤੇ ਹੋਰਨਾਂ ਦੇ ਖ਼ਿਲਾਫ਼ 31 ਮਈ ਨੂੰ ਪੁਲਿਸ ਥਾਣਾ ਮਜੀਠਾ ਵਿੱਚ ਜਬਰੀ ਦਾਖਲ ਹੋਣ ਅਤੇ ਇੱਕ ਬੰਧਕ ਨੂੰ ਛੁਡਾਉਣ ਦਾ ਯਤਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ ਅਕਾਲੀ ਆਗੂ ਮਜੀਠੀਆ ਸਮੇਤ ਹੋਰ ਵੀ ਨਾਮਜਦ ਕੀਤੇ ਗਏ ਸਨ। ਮਜੀਠੀਆ ਵੱਲੋਂ ਇਸ ਸਬੰਧ ਵਿੱਚ ਬੀਤੇ 9 ਜੂਨ ਨੂੰ ਜ਼ਿਲ੍ਹਾ ਅਦਾਲਤ ਵਿੱਚ ਗ੍ਰਿਫਤਾਰੀ ਦੇ ਰੋਕ ਲਾਉਣ ਅਤੇ ਅਗਾਊ ਜਮਾਨਤ ਦੀ ਅਰਜੀ ਦਾਇਰ ਕੀਤੀ ਗਈ ਸੀ, ਉਸਦੇ ਵਕੀਲ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜਾਂਚ ਕਰ ਰਹੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਐਡਵੋਕੇਟ ਬਿਕਰਮਜੀਤ ਬਾਠ ਕਾਨੂੰਨੀ ਸਲਾਹਕਾਰ ਦੇ ਰੂਪ ਵਿੱਚ ਘਟਨਾ ਵਾਲੇ ਦਿਨ ਉਸ ਦੇ ਨਾਲ ਸੀ ਅਤੇ ਇਸ ਵਿੱਚ ਉਸਦਾ ਕੋਈ ਰੋਲ ਨਹੀਂ ਹੈ। ਇਸ ਲਈ ਇਸ ਮਾਮਲੇ ਵਿੱਚ ਉਸਦੀ ਗ੍ਰਿਫਤਾਰੀ ਦੀ ਲੋੜ ਨਹੀਂ ਹੈ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਦਰਜ ਕੀਤਾ ਗਿਆ ਕੇਸ ਕਰਾਰ ਦਿੱਤਾ ਹੈ।ਇਸ ਸਬੰਧ ਵਿੱਚ ਕੇਸ ਦਰਜ ਹੋਣ ਤੋਂ ਬਾਅਦ ਇਕ ਜੂਨ ਨੂੰ ਜ਼ਿਲ੍ਹਾ ਦਿਹਾਤੀ ਪੁਲੀਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੀ ਅੰਮ੍ਰਿਤਸਰ ਦੇ ਗ੍ਰੀਨ ਐਵੀਨਿਊ ਸਥਿਤ ਰਿਹਾਇਸ਼ ‘ਤੇ ਛਾਪੇਮਾਰੀ ਵੀ ਕੀਤੀ ਗਈ ਸੀ। ਪਰ ਉਹ ਉਸ ਵੇਲੇ ਆਪਣੇ ਘਰ ਨਹੀਂ ਸਨ। ਇਸ ਦੌਰਾਨ ਮਜੀਠਾ ਕਸਬੇ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਲਾਪਤਾ ਹੋਣ ਸਬੰਧੀ ਪੋਸਟਰ ਲਾਏ ਗਏ ਹਨ। ਦੂਜੇ ਪਾਸੇ ਮਜੀਠੀਆ ਸਮਰਥਕਾਂ ਵੱਲੋਂ ਟਾਈਗਰ ਅਭੀ ਜਿੰਦਾ ਹੈ ,ਦੇ ਨਾਂਅ ਹੇਠ ਪੋਸਟਰ ਲਾਏ ਗਏ ਹਨ।

Court proceedings in Majithia case stopped, next date next year

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.