Bikram Singh Majithia : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਮਿਲ ਗਈ ਹੈ। ਅਦਾਲਤ ਵਲੋਂ ਉਨ੍ਹਾਂ ਦੀ ਪੱਕੀ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਇਸ ਦੇ ਨਾਲ ਹੀ ਅਕਾਲੀ ਆਗੂ ਜੋਧ ਸਿੰਘ ਸਮਰਾ ਤੇ ਜਤਿੰਦਰ ਸਿੰਘ ਹਮਜਾ ਨੂੰ ਵੀ ਜ਼ਮਾਨਤ ਮਿਲ ਗਈ ਹੈ।
ਮਜੀਠਾ ਪੁਲਿਸ ਥਾਣੇ ‘ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਦੀ ਪੱਕੀ ਜ਼ਮਾਨਤ ਦੀ ਅਰਜ਼ੀ ‘ਤੇ ਅਦਾਲਤ ਨੇ ਸੁਣਵਾਈ ਕਰਦਿਆਂ ਫ਼ੈਸਲਾ ਸੁਣਾਇਆ ਹੈ। ਇਕ ਦਿਨ ਪਹਿਲਾਂ ਅਦਾਲਤ ਵਿੱਚ ਪੱਕੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਹੋਈ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਿਆ ਸੀ ਅਤੇ ਕੱਲ੍ਹ ਸ਼ਾਮ ਵੇਲੇ ਇਸ ਕੇਸ ਸਬੰਧੀ ਫ਼ੈਸਲੇ ਨੂੰ 4 ਜੁਲਾਈ ਲਈ ਰਾਖਵਾਂ ਰੱਖ ਲਿਆ ਸੀ।

