Site icon Dainik Savera Punjab

ਬਿਕਰਮਜੀਤ ਸਿੰਘ ਮਜੀਠੀਆ ਨਾਲ ਜੁੜੇ ਮਾਮਲੇ ਵਿੱਚ ਕਰੀਬੀ ਸਾਥੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਜ਼ਮਾਨਤ

Punjab News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਰਾਹਤ ਦਾ ਸਿਲਸਿਲਾ ਜਾਰੀ ਹੈ। ਸੁਪਰੀਮ ਕੋਰਟ ਵੱਲੋਂ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਹੁਣ ਉਨ੍ਹਾਂ ਦੇ ਕਰੀਬੀ ਸਾਥੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਵੀ ਅਦਾਲਤ ਤੋਂ ਰਾਹਤ ਮਿਲੀ ਹੈ।

ਮੋਹਾਲੀ ਦੀ ਅਦਾਲਤ ਨੇ ਗੁਲਾਟੀ ਵੱਲੋਂ ਦਾਇਰ ਕੀਤੀ ਜ਼ਮਾਨਤ ਅਰਜ਼ੀ ਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚਲਕੇ ’ਤੇ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਗੁਲਾਟੀ ਅਦਾਲਤ ਦੀ ਪੂਰਵ ਅਨੁਮਤੀ ਤੋਂ ਬਿਨਾਂ ਦੇਸ਼ ਤੋਂ ਬਾਹਰ ਨਹੀਂ ਜਾ ਸਕਣਗੇ।

READ ALSO: ਪੁਲਿਸ ਨੇ 400 ਕਿਸਾਨਾਂ ਖਿਲਾਫ ਕੀਤਾ ਮਾਮਲਾ ਦਰਜ , ਜਾਣੋ ਕਿਉਂ ਕੀਤੀ ਗਈ ਕਾਰਵਾਈ

ਗੁਲਾਟੀ ਦੀ ਪੱਖੋਂ ਪੇਸ਼ ਹੋਏ ਵਕੀਲ ਚਰਨਜੀਤ ਸਿੰਘ ਬਖ਼ਸ਼ੀ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਇਸ ਮਾਮਲੇ ਵਿੱਚ ਝੂਠੇ ਤੌਰ ’ਤੇ ਫਸਾਇਆ ਗਿਆ ਹੈ। ਉਨ੍ਹਾਂ ਦਲੀਲ ਦਿੱਤੀ ਕਿ ਜਾਂਚ ਦੌਰਾਨ ਗੁਲਾਟੀ ਨੇ ਜਾਂਚ ਏਜੰਸੀਆਂ ਨਾਲ ਪੂਰਾ ਸਹਿਯੋਗ ਕੀਤਾ ਅਤੇ ਸਾਰੇ ਲੋੜੀਂਦੇ ਵਿੱਤੀ ਦਸਤਾਵੇਜ਼ ਮੁਹੱਈਆ ਕਰਵਾਏ ਸਨ। ਇਸਦੇ ਬਾਵਜੂਦ, ਬਾਅਦ ਵਿੱਚ ਉਨ੍ਹਾਂ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ, ਜੋ ਕਾਨੂੰਨੀ ਪ੍ਰਕਿਰਿਆ ਦੇ ਉਲਟ ਹੈ।

ਵਕੀਲ ਵੱਲੋਂ ਆਪਣੀਆਂ ਦਲੀਲਾਂ ਦੇ ਸਮਰਥਨ ਵਿੱਚ ਸੁਪਰੀਮ ਕੋਰਟ ਦੇ ਕਈ ਅਹਿਮ ਫੈਸਲਿਆਂ ਦਾ ਹਵਾਲਾ ਵੀ ਦਿੱਤਾ ਗਿਆ। ਇਨ੍ਹਾਂ ਵਿੱਚ ਪੀਠਾਮਬਰਨ ਬਨਾਮ ਕੇਰਲ ਰਾਜ ਅਤੇ ਜੋਗਿੰਦਰ ਕੁਮਾਰ ਬਨਾਮ ਉੱਤਰ ਪ੍ਰਦੇਸ਼ ਰਾਜ ਦੇ ਫੈਸਲੇ ਸ਼ਾਮਲ ਹਨ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਹਰਪ੍ਰੀਤ ਸਿੰਘ ਗੁਲਾਟੀ ਨੂੰ ਜ਼ਮਾਨਤ ਦੇਣ ਦਾ ਹੁਕਮ ਪਾਸ ਕਰ ਦਿੱਤਾ।

ਸ਼ਾਹੀ ਸ਼ਹਿਰ ਦੇ ਹੋਟਲ ਦੀ ਵੀਡੀਓ Viral, ਮਾਮਲਾ ਜਾਣਕੇ ਉੱਡ ਜਾਣਗੇ ਹੋਸ਼

Exit mobile version