Last Updated: October 10, 2026

Dainik Savera Times Logo

ਪੁਲਿਸ ਸਟੇਸ਼ਨ ਨੇੜੇ ‘ਵਿਦੇਸ਼ਿਨੀ ਹੋਟਲ’ ਦੇ AC ‘ਚ ਭਿਆਨਕ ਅੱਗ ਲੱਗਣ ਕਾਰਨ 6 ਲੋਕਾਂ ਦੀ ਦਰਦਨਾਕ ਮੌਤ, ਕਈ ਜ਼ਖ਼ਮੀ

2 months ਪਹਿਲਾ

ਪੁਲਿਸ ਸਟੇਸ਼ਨ ਨੇੜੇ ‘ਵਿਦੇਸ਼ਿਨੀ ਹੋਟਲ’ ਦੇ AC ‘ਚ ਭਿਆਨਕ ਅੱਗ ਲੱਗਣ ਕਾਰਨ 6 ਲੋਕਾਂ ਦੀ ਦਰਦਨਾਕ ਮੌਤ, ਕਈ ਜ਼ਖ਼ਮੀ

Birbhum Hotel Fire : ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਤਾਰਾਪੀਠ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਤਾਰਾਪੀਠ ਪੁਲਿਸ ਸਟੇਸ਼ਨ ਦੇ ਨੇੜੇ ਇੱਕ ਤਲਾਅ ਦੇ ਕੰਢੇ ਸਥਿਤ ‘ਵਿਦੇਸ਼ਿਨੀ ਹੋਟਲ’ ਵਿੱਚ ਸਵੇਰੇ 4:30 ਵਜੇ ਦੇ ਕਰੀਬ ਅੱਗ ਲੱਗ ਗਈ। ਅੱਗ ਲੱਗਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਝੁਲਸ ਗਏ। ਫਾਇਰ ਬ੍ਰਿਗੇਡ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਫਾਇਰ ਬ੍ਰਿਗੇਡ ਦੇ ਕਰਮਚਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਸਖ਼ਤ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋ ਗਏ; ਜ਼ਖਮੀਆਂ ਨੂੰ ਇਲਾਜ ਲਈ ਰਾਮਪੁਰਹਾਟ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ ਹੈ।

ਸ਼ਾਰਟ ਸਰਕਟ ਹੋਣ ਦੀ ਸੰਭਾਵਨਾ
ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਫਾਇਰ ਬ੍ਰਿਗੇਡ ਵਿਭਾਗ ਨੂੰ ਸ਼ੱਕ ਹੈ ਕਿ ਇਹ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਘਟਨਾ ਤੋਂ ਬਾਅਦ ਤਾਰਾਪੀਠ ਅਤੇ ਰਾਮਪੁਰਹਾਟ ਸਟੇਸ਼ਨਾਂ ਦੇ ਪੁਲਿਸ ਕਰਮਚਾਰੀ ਮੌਕੇ ‘ਤੇ ਮੌਜੂਦ ਹਨ।

ਜ਼ਖਮੀਆਂ ਨੂੰ ਭੇਜਿਆ ਹਸਪਤਾਲ
ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਬੀਰਭੂਮ ਦੇ ਏਐਸਪੀ ਨੀਲੇਸ਼ ਸ਼੍ਰੀਕਾਂਤ ਗਾਇਕਰ ਨੇ ਕਿਹਾ, “ਕੋਸ਼ਿਸ਼ਾਂ ਅਜੇ ਵੀ ਜਾਰੀ ਹਨ। ਸਾਰਿਆਂ ਨੂੰ ਰਾਮਪੁਰਹਾਟ ਹਸਪਤਾਲ ਭੇਜਿਆ ਗਿਆ ਹੈ। ਹੁਣ ਤੱਕ 11-12 ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਸੀਂ ਇਸ ਸਮੇਂ ਹੋਰ ਜਾਣਕਾਰੀ ਨਹੀਂ ਦੇ ਸਕਦੇ।”

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.