ਨੈਸ਼ਨਲ ਨਿਊਜ : ਭਾਰਤੀ ਜਨਤਾ ਪਾਰਟੀ ਵੱਲੋਂ ਭੱਟੀ ਫਾਰਮ ਸਰਹਿੰਦ ਵਿਖੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਰਾਸ਼ਟਰੀ ਪਿਤਾ ਮਹਾਤਮਾ ਗਾਂਧੀ ਅਤੇ ਸਵ: ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਜੈਅੰਤੀ ਸਮਾਰੋਹ ਮਨਾਇਆ ਗਿਆ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਦੋਵੇਂ ਮਹਾਨ ਹਸਤੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਸੱਦਾ ਦਿੱਤਾ।

Read also: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦਾ ਵੱਡਾ ਬਿਆਨ

ਇਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀਦਾਰ ਸਿੰਘ ਭੱਟੀ ,ਸੀਨੀਅਰ ਆਗੂ ਕੁਲਦੀਪ ਸਿੰਘ ਅਤੇ ਕੈਪਟਨ ਸੰਦੀਪ ਸਿੰਘ ਬੱਲ ਨੇ ਕਿਹਾ ਕਿ ਗਾਂਧੀ ਦੇ ਅਹਿੰਸਾ ਅਤੇ ਸੱਚਾਈ ਦੇ ਰਾਹ ‘ਤੇ ਤੁਰ ਕੇ ਹੀ ਸਮਾਜਿਕ ਏਕਤਾ ਮਜ਼ਬੂਤ ਹੋ ਸਕਦੀ ਹੈ, ਜਦਕਿ ਲਾਲ ਬਹਾਦੁਰ ਸ਼ਾਸਤਰੀ ਦਾ “ਜੈ ਜਵਾਨ, ਜੈ ਕਿਸਾਨ” ਦਾ ਨਾਰਾ ਅੱਜ ਵੀ ਦੇਸ਼ ਦੇ ਨੌਜਵਾਨਾਂ ਅਤੇ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ।

ਉਹਨਾਂ ਨੇ ਇਸ ਮੌਕੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪਿਛਲੇ ਦਿਨਾਂ ਭਾਜਪਾ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮਦਿਨ “ਸੇਵਾ ਪਖਵਾਰਾ” ਦੇ ਰੂਪ ਵਿੱਚ ਮਨਾਇਆ ਗਿਆ ਸੀ, ਜਿਸ ਅਧੀਨ ਵੱਖ-ਵੱਖ ਸਮਾਜ ਸੇਵਾ ਕਾਰਜ ਕਰਵਾਏ ਗਏ। ਇਸ ਰਾਹੀਂ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸੇਵਾ ਭਾਵਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦਾ ਸੰਦੇਸ਼ ਪਹੁੰਚਾਉਣਾ ਹੈ।

video : Sultanpur Lodhi : ਜਨਮਦਿਨ ਤੇ MankirtAulakh ਪਹੁੰਚਣਗੇ ਸੁਲਤਾਨਪੁਰ ਲੋਧੀ ਹੜ੍ਹ ਪੀੜ੍ਹਿਤਾਂ ਨੂੰ ਦੇਣਗੇ ਮਦਦ