skip to content

Last Updated: October 7, 2026

Dainik Savera Times Logo

ਭਾਜਪਾ ਨੇ ਜੰਡਿਆਲਾ ਗੁਰੂ ‘ਚ ਮਨਾਇਆ ‘ਸੰਵਿਧਾਨ ਹੱਤਿਆ ਦਿਵਸ’, ਧਨਖੜ ਦਾ ਕਾਂਗਰਸ ‘ਤੇ ਨਿਸ਼ਾਨਾ

3 months ਪਹਿਲਾ

ਭਾਜਪਾ ਨੇ ਜੰਡਿਆਲਾ ਗੁਰੂ ‘ਚ ਮਨਾਇਆ ‘ਸੰਵਿਧਾਨ ਹੱਤਿਆ ਦਿਵਸ’, ਧਨਖੜ ਦਾ ਕਾਂਗਰਸ ‘ਤੇ ਨਿਸ਼ਾਨਾ

ਅੰਮ੍ਰਿਤਸਰ: ਭਾਜਪਾ ਵੱਲੋਂ ਜੰਡਿਆਲਾ ਗੁਰੂ ਵਿਖੇ ‘ਸੰਵਿਧਾਨ ਹੱਤਿਆ ਦਿਵਸ’ ਦੇ ਸਬੰਧ ਵਿੱਚ ਇੱਕ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਦੇਸ਼ ਵਿੱਚ 25 ਜੂਨ 1975 ਨੂੰ ਲਗਾਈ ਗਈ ਐਮਰਜੈਂਸੀ ਦੇ ਕਾਲੇ ਦੌਰ ਨੂੰ ਯਾਦ ਕਰਦਿਆਂ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਦਾ ਸੰਦੇਸ਼ ਦਿੱਤਾ ਗਿਆ। ਸਮਾਗਮ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਓ.ਪੀ. ਧਨਖੜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਕੇ.ਡੀ. ਭੰਡਾਰੀ ਅਤੇ ਸ. ਬਿਕਰਮਜੀਤ ਸਿੰਘ ਚੀਮਾ, ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ. ਮਨਜੀਤ ਸਿੰਘ ਮੰਨਾ, ਜਨਰਲ ਸਕੱਤਰ ਸ. ਜਗਮੋਹਨ ਸਿੰਘ ਰਾਜੂ, ਸ. ਸਰਬਜੀਤ ਸਿੰਘ ਸੰਧੂ, ਯੂਥ ਵਿੰਗ ਦੇ ਪ੍ਰਧਾਨ ਸ. ਬਲਜਿੰਦਰ ਸਿੰਘ ਅਮਰਕੋਟ ਅਤੇ ਸਾਬਕਾ ਮੇਅਰ ਬਖਸ਼ੀ ਰਾਮ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਓ.ਪੀ. ਧਨਖੜ ਨੇ ਕਿਹਾ ਕਿ 25 ਜੂਨ 1975 ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਲਗਾਈ ਗਈ ਐਮਰਜੈਂਸੀ ਭਾਰਤੀ ਲੋਕਤੰਤਰ ਦੇ ਇਤਿਹਾਸ ਦਾ ਸਭ ਤੋਂ ਕਾਲਾ ਅਧਿਆਇ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਦੇਸ਼ ਦੇ ਸੰਵਿਧਾਨਕ ਮੁੱਲਾਂ ਨੂੰ ਗੰਭੀਰ ਝਟਕਾ ਲੱਗਿਆ, ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ, ਪ੍ਰੈੱਸ ਦੀ ਆਜ਼ਾਦੀ ‘ਤੇ ਪਾਬੰਦੀਆਂ ਲਗਾਈਆਂ ਗਈਆਂ ਅਤੇ ਵਿਰੋਧੀ ਧਿਰ ਦੇ ਹਜ਼ਾਰਾਂ ਆਗੂਆਂ ਤੇ ਸਮਾਜਿਕ ਕਾਰਕੁਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਰੱਖਿਆ ਲਈ ਉਸ ਸਮੇਂ ਸੰਘਰਸ਼ ਕਰਨ ਵਾਲੇ ਸਾਰੇ ਲੋਕਾਂ ਦਾ ਦੇਸ਼ ਹਮੇਸ਼ਾ ਰਿਣੀ ਰਹੇਗਾ। ਇਸ ਮੌਕੇ ਕੇ.ਡੀ. ਭੰਡਾਰੀ ਅਤੇ ਸ. ਬਿਕਰਮਜੀਤ ਸਿੰਘ ਚੀਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਐਮਰਜੈਂਸੀ ਦੇ ਦੌਰ ਨੇ ਦੇਸ਼ ਨੂੰ ਇਹ ਸਬਕ ਦਿੱਤਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਜਾਗਰੂਕ ਨਾਗਰਿਕ ਅਤੇ ਮਜ਼ਬੂਤ ਸੰਸਥਾਵਾਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਇਤਿਹਾਸ ਤੋਂ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਭਵਿੱਖ ਵਿੱਚ ਕਦੇ ਵੀ ਅਜਿਹੀਆਂ ਸਥਿਤੀਆਂ ਪੈਦਾ ਨਾ ਹੋਣ।

ਇਹ ਵੀ ਪੜ੍ਹੋ:

ਬਰਥਡੇ ਸਪੈਸ਼ਲ: ਵਿਸ਼ਾਲ ਦਦਲਾਨੀ ਰੌਕਸਟਾਰ ਤੋਂ ਕਿਵੇਂ ਬਣੇ ਸਫ਼ਲ ਬਾਲੀਵੁੱਡ ਦੇ ਹਿੱਟ ਗੀਤਕਾਰ

ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ. ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਐਮਰਜੈਂਸੀ ਦੌਰਾਨ ਦੇਸ਼ ਦੇ ਲੋਕਾਂ ਨੇ ਬੇਮਿਸਾਲ ਹੌਂਸਲੇ ਨਾਲ ਲੋਕਤੰਤਰ ਦੀ ਬਹਾਲੀ ਲਈ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਦੇਸ਼ ਦੇ ਹਰ ਨਾਗਰਿਕ ਨੂੰ ਅਧਿਕਾਰਾਂ ਦੇ ਨਾਲ-ਨਾਲ ਜ਼ਿੰਮੇਵਾਰੀਆਂ ਵੀ ਦਿੰਦਾ ਹੈ ਅਤੇ ਇਸ ਦੀ ਰੱਖਿਆ ਕਰਨਾ ਹਰ ਭਾਰਤੀ ਦਾ ਫਰਜ਼ ਹੈ। ਜਨਰਲ ਸਕੱਤਰ ਸ. ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਸੰਵਿਧਾਨ ਦੀ ਮਰਿਆਦਾ ਅਤੇ ਲੋਕਤੰਤਰਿਕ ਪਰੰਪਰਾਵਾਂ ਨੂੰ ਕਾਇਮ ਰੱਖਣਾ ਹਰ ਰਾਜਨੀਤਿਕ ਦਲ ਅਤੇ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਐਮਰਜੈਂਸੀ ਵਰਗੀਆਂ ਘਟਨਾਵਾਂ ਨੂੰ ਯਾਦ ਰੱਖਣਾ ਇਸ ਲਈ ਜ਼ਰੂਰੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲੋਕਤੰਤਰ ਦੀ ਮਹੱਤਤਾ ਨੂੰ ਸਮਝ ਸਕਣ। ਸਾਬਕਾ ਮੇਅਰ ਬਖਸ਼ੀ ਰਾਮ ਅਰੋੜਾ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੁਨੀਆ ਦੇ ਸਭ ਤੋਂ ਮਜ਼ਬੂਤ ਅਤੇ ਵਿਸਤ੍ਰਿਤ ਸੰਵਿਧਾਨਾਂ ਵਿੱਚੋਂ ਇੱਕ ਹੈ ਅਤੇ ਇਸ ਦੀ ਰੱਖਿਆ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਨੂੰ ਸਦਾ ਕਾਇਮ ਰੱਖਣ ਲਈ ਸਮਾਜ ਦੇ ਹਰ ਵਰਗ ਨੂੰ ਜਾਗਰੂਕ ਰਹਿਣਾ ਹੋਵੇਗਾ।

 

ਸਮਾਗਮ ਦੇ ਅੰਤ ਵਿੱਚ ਲੋਕਤੰਤਰ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਉਣ ਵਾਲੇ ਸੰਘਰਸ਼ਸ਼ੀਲ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਦੇਸ਼ ਦੇ ਸੰਵਿਧਾਨ, ਲੋਕਤੰਤਰਿਕ ਪਰੰਪਰਾਵਾਂ ਅਤੇ ਰਾਸ਼ਟਰੀ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲਿਆ ਗਿਆ। ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਸੰਧੂ ਤੇ ਯੂਥ ਵਿੰਗ ਦੇ ਪ੍ਰਧਾਨ ਸ. ਬਲਜਿੰਦਰ ਸਿੰਘ ਅਮਰਕੋਟ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਵਿੱਚ ਨੌਜਵਾਨਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਦੇਸ਼ ਦੇ ਸੰਵਿਧਾਨ, ਲੋਕਤੰਤਰਿਕ ਮੁੱਲਾਂ ਅਤੇ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ:

ਸ਼ਾਨ ਨੇ ‘ਰਿਮਝਿਮ ਗਿਰੇ ਸਾਵਨ’ ਗਾ ਕੇ ਆਰ.ਡੀ. ਬਰਮਨ ਨੂੰ ਦਿੱਤੀ ਸ਼ਰਧਾਂਜਲੀ

 

ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਦੇ ਅਹੁਦੇਦਾਰ, ਵਰਕਰ ਅਤੇ ਇਲਾਕਾ ਵਾਸੀ ਮੌਜੂਦ ਰਹੇ।
ਕੈਪਸਨ – ਸਮਾਗਮ ਵਿੱਚ ਮੌਜੂਦ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਓਪੀ ਧਨਖੜ, ਕੇਡੀ ਭੰਡਾਰੀ, ਬਿਕਰਮਜੀਤ ਸਿੰਘ ਚੀਮਾ, ਮਨਜੀਤ ਸਿੰਘ ਮੰਨਾ, ਜਗਮੋਹਨ ਸਿੰਘ ਰਾਜੂ ਅਤੇ ਮੈਂਬਰ ਸਹਿਬਾਨ।

bjp-observes-samvidhan-hatya-diwas-in-jandiala-guru-op-dhankhar-calls-emergency-a-dark-chapter

bjp-observes-samvidhan-hatya-diwas-in-jandiala-guru-op-dhankhar-calls-emergency-a-dark-chapter

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.