
BJP Punjab President : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਪ੍ਰਦੇਸ਼ ਮੁੱਖ ਦਫ਼ਤਰ ਵਿਖੇ ਰਸਮੀ ਤੌਰ ‘ਤੇ ਆਪਣਾ ਕਾਰਜਭਾਰ ਸੰਭਾਲਣਗੇ, ਇਹ ਜਾਣਕਾਰੀ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦਿੱਤੀ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਸਾਬਕਾ ਪ੍ਰਦੇਸ਼ ਪ੍ਰਧਾਨ, ਰਾਸ਼ਟਰੀ ਅਹੁਦੇਦਾਰ, ਕੇਂਦਰੀ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ, ਪ੍ਰਦੇਸ਼ ਕੋਰ ਕਮੇਟੀ ਮੈਂਬਰ, ਪ੍ਰਦੇਸ਼ ਅਹੁਦੇਦਾਰ, ਜ਼ਿਲ੍ਹਾ ਪ੍ਰਧਾਨ ਅਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਹ ਸਮਾਗਮ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਸੰਗਠਨਾਤਮਕ ਸਫ਼ਰ ਦੇ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਦਾ ਪ੍ਰਤੀਕ ਹੋਵੇਗਾ।
