Site icon Dainik Savera Punjab

ਬ੍ਰੇਕਿੰਗ: ਵੈਸ਼ਨੋ ਦੇਵੀ ਯਾਤਰਾ ‘ਤੇ ‘ਬ੍ਰੇਕ’, ਰਜਿਸਟ੍ਰੇਸ਼ਨ ਕਾਊਂਟਰ ਬੰਦ!

Breaking: 'Break' on Vaishno Devi Yatra, registration counter closed!

Breaking: 'Break' on Vaishno Devi Yatra, registration counter closed!

ਮਾਂ ਵੈਸ਼ਨੋ ਦੇਵੀ ਦੇ ਦਰਬਾਰ ਵਿੱਚ ਸ਼ਰਧਾਲੂਆਂ ਦੀ ਲਗਾਤਾਰ ਵੱਧ ਰਹੀ ਭੀੜ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਾਵਧਾਨੀ ਕਦਮ ਚੁੱਕਿਆ ਗਿਆ ਹੈ। ਐਤਵਾਰ ਸ਼ਾਮ 4:30 ਵਜੇ ਤੋਂ ਕਟੜਾ ਵਿਖੇ ਯਾਤਰਾ ਰਜਿਸਟ੍ਰੇਸ਼ਨ ਕਾਊਂਟਰ ਬੰਦ ਕਰ ਦਿੱਤਾ ਗਿਆ, ਤਾਂ ਜੋ ਭੀੜ ਨੂੰ ਨਿਯੰਤਰਿਤ ਰੱਖਿਆ ਜਾ ਸਕੇ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਪ੍ਰਸ਼ਾਸਨ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਹੁਣ ਸ਼ਰਧਾਲੂਆਂ ਨੂੰ ਸੋਮਵਾਰ ਸਵੇਰੇ 4:00 ਵਜੇ ਕਾਊਂਟਰ ਦੇ ਮੁੜ ਖੁੱਲ੍ਹਣ ਤੱਕ ਕਟੜਾ ਵਿੱਚ ਹੀ ਇੰਤਜ਼ਾਰ ਕਰਨਾ ਪਵੇਗਾ। ਇਸ ਦੌਰਾਨ ਸੁਰੱਖਿਆ ਅਤੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਜਾਂ ਅਣਹੋਣੀ ਤੋਂ ਬਚਿਆ ਜਾ ਸਕੇ।

READ ALSO : Gold Silver Rate Today: ਸੋਨਾ-ਚਾਂਦੀ ਦੀਆਂ ਕੀਮਤਾਂ ਵਿੱਚ ਉਤਾਰ-ਚੜ੍ਹਾਅ, ਹਫ਼ਤੇ ਭਰ ‘ਚ ਫਿਰ ਵੀ ਵੱਡਾ ਵਾਧਾ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬੀਤੀ ਰਾਤ ਮਾਂ ਵੈਸ਼ਨੋ ਦੇਵੀ ਭਵਨ ਵਿਖੇ ਸ਼ਰਧਾਲੂਆਂ ਦੀ ਅਸਾਧਾਰਣ ਭੀੜ ਦੇ ਮੱਦੇਨਜ਼ਰ ਯਾਤਰਾ ਰਜਿਸਟ੍ਰੇਸ਼ਨ ਰੂਮ (RFID ਕਾਊਂਟਰ) ਨੂੰ ਆਪਣੇ ਨਿਰਧਾਰਤ ਸਮੇਂ ਤੋਂ ਲਗਭਗ ਦੋ ਘੰਟੇ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ ਸੀ। ਪ੍ਰਸ਼ਾਸਨ ਨੇ ਸਪਸ਼ਟ ਕੀਤਾ ਹੈ ਕਿ ਇਹ ਫੈਸਲਾ ਪੂਰੀ ਤਰ੍ਹਾਂ ਸੁਰੱਖਿਆ ਅਤੇ ਸੁਚੱਜੇ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਧੀਰਜ ਬਣਾਈ ਰੱਖਣ ਅਤੇ ਅਧਿਕਾਰੀਆਂ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਤਾਂ ਜੋ ਯਾਤਰਾ ਸੁਚੱਜੇ ਅਤੇ ਸ਼ਾਂਤੀਪੂਰਕ ਢੰਗ ਨਾਲ ਸੰਪੰਨ ਹੋ ਸਕੇ।

ਭੋਜਪੁਰੀ ਧੁਨਾਂ ‘ਤੇ ਸਰਦਾਰ ਜੀ ਦਾ ਡਾਂਸ ਵਾਇਰਲ, ਪਵਨ ਸਿੰਘ ਦੇ ਗੀਤ ‘ਤੇ ਲਾਈ ਮਹਿਫ਼ਲ, ਵੀਡੀਓ ਵਾਇਰਲ

Exit mobile version