Last Updated: November 7, 2026

Dainik Savera Times Logo

Breaking : ਕਾਂਗਰਸੀ ਆਗੂ ਦੀ ਦੁਕਾਨ ‘ਤੇ ਚੱਲੀ ਗੋਲੀ !

22 November 2025 ਅੱਪਡੇਟ ਕੀਤਾ ਗਿਆ

Breaking : ਕਾਂਗਰਸੀ ਆਗੂ ਦੀ ਦੁਕਾਨ ‘ਤੇ ਚੱਲੀ ਗੋਲੀ !

ਗੁਰਦਾਸਪੁਰ/ਬਟਾਲਾ : ਪੰਜਾਬ ਦੇ ਗੁਰਦਾਸਪੁਰ (Gurdaspur) ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਫਿਰ ਸਵਾਲ ਖੜ੍ਹੇ ਹੋ ਗਏ ਹਨ। ਬਟਾਲਾ ਵਿੱਚ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੌਤਮ ਗੁੱਡੂ ਸੇਠ ਦੀ ਦੁਕਾਨ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀ ਚਲਾ ਦਿੱਤੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿਆਸੀ ਹਲਕਿਆਂ ਵਿੱਚ ਹੜਕੰਪ ਮੱਚ ਗਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀਅਤੇ ਕਾਂਗਰਸ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੁਰੰਤ Congress ਆਗੂ ਦੀ ਦੁਕਾਨ ‘ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ।

IMD : ਠੰਢ ਦੇ ਨਾਲ-ਨਾਲ ਵਧੀ ਧੁੰਦ, ਪਹਾੜਾਂ ‘ਚ ਬਰਫ਼ਬਾਰੀ

ਪੂਰਾ ਬਟਾਲਾ ਮੇਰਾ ਪਰਿਵਾਰ ਹੈ – ਸ਼ੈਰੀ ਕਲਸੀ

ਮੌਕੇ ‘ਤੇ ਪਹੁੰਚੇ AAP ਵਿਧਾਇਕ ਅਤੇ ਸੂਬੇ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਪੀੜਤ ਪਰਿਵਾਰ ਨੂੰ ਹੌਸਲਾ ਦਿੱਤਾ। ਉਨ੍ਹਾਂ ਕਿਹਾ ਕਿ ਖ਼ਬਰ ਮਿਲਦਿਆਂ ਹੀ ਉਹ ਤੁਰੰਤ ਉੱਥੇ ਪਹੁੰਚੇ ਹਨ ਅਤੇ ਇਸ ਵਿੱਚ ਕੋਈ ਵਿਰੋਧੀ ਧਿਰ ਵਾਲੀ ਗੱਲ ਨਹੀਂ ਹੈ, ਕਿਉਂਕਿ ਪੂਰਾ ਬਟਾਲਾ ਉਨ੍ਹਾਂ ਦਾ ਪਰਿਵਾਰ ਹੈ। ਕਲਸੀ ਨੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਵਿਸ਼ਾਲ ਨਗਰ ਕੀਰਤਨ ਦਾ ਮੋਗਾ ਪੁੱਜਣ ‘ਤੇ ਭਰਵਾਂ ਸਵਾਗਤ

ਬਾਜਵਾ ਨੇ ਸਰਕਾਰ ਨੂੰ ਲਿਆ ਆੜੇ ਹੱਥੀਂ

ਉੱਥੇ ਹੀ ਦੂਜੇ ਪਾਸੇ, ਫਤਿਹਗੜ੍ਹ ਚੂੜੀਆਂ ਤੋਂ ਕਾਂਗਰਸ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਬਚੀ ਹੈ ਅਤੇ ਆਏ ਦਿਨ ਸ਼ਰੇਆਮ ਗੋਲੀਆਂ ਚੱਲ ਰਹੀਆਂ ਹਨ। ਬਾਜਵਾ ਨੇ ਹੈਰਾਨੀ ਜਤਾਈ ਕਿ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਗੋਲੀ ਚੱਲ ਜਾਣਾ ਬਹੁਤ ਗੰਭੀਰ ਗੱਲ ਹੈ। ਉਨ੍ਹਾਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਦੀ ਕਾਨੂੰਨ-ਵਿਵਸਥਾ ਵੱਲ ਤੁਰੰਤ ਧਿਆਨ ਦੇਣ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.