Breaking News : ਪੰਜਾਬ ‘ਚ ਸੰਘਣੀ ਧੁੰਦ ਕਾਰਨ ਬੱਚਿਆਂ ਨਾਲ ਭਰੀ ਸਕੂਲ ਬੱਸ ਦੇ ਉੱਡੇ ਪਰਖੱਚੇ। ਜਾਣਕਾਰੀ ਅਨੁਸਾਰ ਮਲੋਟ ਦੇ ਥੇੜੀ ਪਿੰਡ ਇਹ ਹਾਦਸਾ ਵਾਪਰਿਆ ਹੈ, ਜਿਥੇ ਬੱਚਿਆਂ ਨੂੰ ਲੈ ਕੇ ਜਾ ਰਹੀ ਇਹ ਬੱਸ ਹਾਦਸੇ ਦਾ ਸ਼ਿਕਾਰ ਹੋ ਜਾਂਦੀ ਹੈ। ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਕ ਕੈਂਟਰ ਦੇ ਨਾਲ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ, ਹਾਲਾਂਕਿ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਇਹ ਹਾਦਸੇ ‘ਚ ਡਰਾਈਵਰ ਸਮੇਤ 6 ਬੱਚੇ ਗੰਭੀਰ ਜ਼ਖ਼ਮੀ ਹੋਏ ਹਨ। ਖੁਸ਼ਕਿਸਮਤੀ ਦੇ ਨਾਲ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਪਰ ਇਹ ਵੱਡਾ ਹਾਦਸਾ ਵਾਪਰਿਆ ਹੈ, ਜਿਸ ਦੌਰਾਨ ਬੱਚਿਆਂ ਦੇ ਸੱਟਾਂ ਲੱਗੀਆਂ ਹਨ।
