Site icon Dainik Savera Punjab

Breaking: ਸਿਆਸਤ ਤੇ ਸ੍ਰਧਾ ਦੀ ਟਕਰ — ਭਗਵੰਤ ਮਾਨ ਅਕਾਲ ਤਖਤ ਸਾਹਿਬ ‘ਚ ਸਪਸ਼ਟੀਕਰਨ ਲਈ ਤਲਬ

breaking-politics-vs-faith-bhagwant-mann-summoned-akal-takht-sahib

breaking-politics-vs-faith-bhagwant-mann-summoned-akal-takht-sahib

ਪੰਜਾਬ ਡੈਸਕ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੇ ਹਾਲੀਆ ਬਿਆਨਾਂ ਸਬੰਧੀ ਸਪਸ਼ਟੀਕਰਨ ਲਈ 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਮਾਨ ਅੱਜ ਸਵੇਰੇ 10 ਵਜੇ ਨਿਮਰਤਾ ਨਾਲ ਹਾਜ਼ਰੀ ਭਰਨਗੇ ਅਤੇ ਆਪਣਾ ਪੱਖ ਰੱਖਣਗੇ।

ਇਹ ਵੀ ਪੜ੍ਹੋ: ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (11-01-2026) ਅੰਮ੍ਰਿਤਸਰ ਤੋਂ।

ਇਸ ਤੋਂ ਪਹਿਲਾਂ ਜਥੇਦਾਰ ਵੱਲੋਂ ਮੁੱਖ ਮੰਤਰੀ ਦੇ ਰੁਝੇਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨਾਲ ਮਿਲਣ ਦਾ ਸਮਾਂ ਬਦਲ ਕੇ ਸ਼ਾਮ 4 ਵਜੇ ਕਰ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਨੇ ਇਸ ਬਦਲਾਅ ਬਾਰੇ ਕੋਈ ਅਧਿਕਾਰਤ ਜਾਣਕਾਰੀ ਜਾਂ ਪੱਤਰ ਜਾਰੀ ਹੋਣ ਦੀ ਗੱਲ ਨਕਾਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ 15 ਜਨਵਰੀ ਦਾ ਦਿਨ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਲਈ ਰਾਖਿਆ ਗਿਆ ਹੈ ਅਤੇ ਉਹ ਸਵੇਰੇ 10 ਵਜੇ ਹੀ ਹਾਜ਼ਰ ਹੋਣਗੇ।

ਇਸੇ ਦਿਨ ਦੇ ਦੌਰਾਨ ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੀ ਅੰਮ੍ਰਿਤਸਰ ਆ ਰਹੀਆਂ ਹਨ ਜਿੱਥੇ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਵਰਨ ਜੰਯਤੀ ਸਮਾਗਮ ਵਿੱਚ ਸ਼ਿਰਕਤ ਕਰਨਗੀਆਂ। ਉਮੀਦ ਜਤਾਈ ਜਾ ਰਹੀ ਹੈ ਕਿ ਮੁੱਖ ਮੰਤਰੀ ਮਾਨ ਵੀ ਇਸ ਸਮਾਗਮ ਵਿੱਚ ਹਿੱਸਾ ਲੈ ਸਕਦੇ ਹਨ। ਦਿਨ ਦੀ ਵਿਸ਼ੇਸ਼ਤਾ ਇਹ ਵੀ ਹੈ ਕਿ ਇੱਕ ਪਾਸੇ ਰਾਸ਼ਟਰਪਤੀ ਦੀ ਆਮਦ ਹੋ ਰਹੀ ਹੈ ਅਤੇ ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮੁੱਖ ਮੰਤਰੀ ਨੂੰ ਸਿੱਧਾ ਤਲਬ ਕੀਤਾ ਗਿਆ ਹੈ ਜਿਸ ਕਾਰਨ ਸੂਬੇ ਦੀ ਰਾਜਨੀਤੀ ਅਤੇ ਧਾਰਮਿਕ ਮਾਹੌਲ ਵਿੱਚ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ।

breaking-politics-vs-faith-bhagwant-mann-summoned-akal-takht-sahib
Exit mobile version