CRIME NEWS : ਇਸ ਸਮੇਂ ਇੱਕ ਅਜਿਹੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਕਿਸੇ ਵੀ ਰਿਸ਼ਤੇ ਤੇ ਤੁਸੀਂ ਅੱਜ ਦੇ ਟਾਈਮ ਵਿੱਚ ਵਿਸ਼ਵਾਸ਼ ਨਹੀਂ ਕਰ ਸਕਦੇ। ਦਰਅਸਲ ਇੱਕ ਅਜਿਹਾ ਮਾਮਾਲਾ ਥਾਣਾ ਥਰਮਲ ਦੇ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪਰਵਾਸੀ ਮਜ਼ਦੂਰ ਵੱਲੋਂ ਆਪਣੀ ਹੀ ਸਕੀ ਨਾਬਾਲਗ ਭੈਣ ਨਾਲ ਜਬਰ-ਜਨਾਹ ਕਰਨ ਦਾ ਦੋਸ਼ ਲੱਗਾ ਹੈ।ਇਸ ਮਾਮਲੇ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਭਰਾ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਥਾਣਾ ਥਰਮਲ ਖੇਤਰ ਵਿੱਚ ਰਹਿੰਦਾ ਇੱਕ ਪਰਵਾਸੀ ਮਜ਼ਦੂਰ ਪਰਿਵਾਰ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦਾ ਹੈ। ਬੀਤੇ ਦਿਨਾਂ ਜਦੋਂ ਮਾਤਾ-ਪਿਤਾ ਘਰੋਂ ਕੰਮ ‘ਤੇ ਗਏ ਹੋਏ ਸਨ, ਉਸ ਸਮੇਂ ਘਰ ਵਿੱਚ ਮੌਜੂਦ ਭਰਾ ਨੇ ਆਪਣੀ ਨਾਬਾਲਗ ਭੈਣ ਨਾਲ ਇਹ ਘਿਨਾਉਣੀ ਹਰਕਤ ਨੂੰ ਅੰਜਾਮ ਦਿੱਤਾ।
READ ALSO : ਧਮਾਕਾ Offer : ਵਾਰ-ਵਾਰ ਰੀਚਾਰਜ ਦੀ ਟੈਨਸ਼ਨ ਖ਼ਤਮ, ਸਾਲ ਭਰ ਸਭ ਕੁਝ ਫ੍ਰੀ, ਜਾਣੋ ਕਿਵੇਂ
ਜਦੋ ਸ਼ਾਮ ਨੂੰ ਘਰ ਵਾਪਸੀ ‘ਤੇ ਪੀੜਤਾ ਨੇ ਆਪਣੇ ਮਾਤਾ-ਪਿਤਾ ਨੂੰ ਸਾਰੀ ਘਟਨਾ ਬਾਰੇ ਦੱਸਿਆ, ਜਿਸ ਤੋਂ ਬਾਅਦ ਪਰਿਵਾਰ ਤੁਰੰਤ ਥਾਣਾ ਥਰਮਲ ਪਹੁੰਚਿਆ। ਪੁਲਿਸ ਨੇ ਪੀੜਤਾ ਅਤੇ ਮਾਪਿਆਂ ਦੇ ਬਿਆਨ ਦਰਜ ਕਰਨ ਉਪਰੰਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਥਾਣਾ ਥਰਮਲ ਦੇ ਐੱਸਐੱਚਓ ਗੁਰਦਰਸ਼ਨ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੀੜਤਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਪੀੜਤਾ ਨੂੰ ਪੂਰਾ ਇਨਸਾਫ਼ ਦਿਵਾਉਣ ਲਈ ਹਰ ਜ਼ਰੂਰੀ ਕਦਮ ਚੁੱਕਿਆ ਜਾਵੇਗਾ।
VD: मेहबूबा मुफ्ती का भारत पर तीखा बयान
