Last Updated: November 26, 2026

Dainik Savera Times Logo

BSC ਨਰਸਿੰਗ ਦੀ ਵਿਦਿਆਰਥਣ ਨੇ ਹੋਸਟਲ ਦੇ ਕਮਰੇ ‘ਚ ਲਿਆ ਫਾਹਾ, DSP ਨੇ ਕਿਹਾ – ‘ਪਰਿਵਾਰ ਦੇ ਆਉਣ ‘ਤੇ ਹੀ…’

30 May 2026 ਅੱਪਡੇਟ ਕੀਤਾ ਗਿਆ

BSC ਨਰਸਿੰਗ ਦੀ ਵਿਦਿਆਰਥਣ ਨੇ ਹੋਸਟਲ ਦੇ ਕਮਰੇ ‘ਚ ਲਿਆ ਫਾਹਾ, DSP ਨੇ ਕਿਹਾ – ‘ਪਰਿਵਾਰ ਦੇ ਆਉਣ ‘ਤੇ ਹੀ…’

Nursing Student Death in Faridkot : ਫਰੀਦਕੋਟ ਸਥਿਤ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਬੰਧਤ ਹੋਸਟਲ ‘ਚ ਇੱਕ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ। ਉਸਨੇ ਸ਼ਨੀਵਾਰ ਤੜਕੇ 2:30 ਵਜੇ ਦੇ ਕਰੀਬ ਹੋਸਟਲ ਵਿੱਚ ਫਾਹਾ ਲੈ ਲਿਆ। ਜਦੋਂ ਤਕ ਹੋਰ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ, ਉਸਦੀ ਮੌਤ ਹੋ ਚੁੱਕੀ ਸੀ। ਸਿਟੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੈਡੀਕਲ ਕਾਲਜ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਮ੍ਰਿਤਕਾ ਦੀ ਪਛਾਣ ਅਮਨਪ੍ਰੀਤ ਕੌਰ (22) ਵਜੋਂ ਹੋਈ ਹੈ, ਜੋ ਕਿ ਸ਼ਿਵਜੋਤ ਇਨਕਲੇਵ ਖਰੜ ਦੇ ਰਹਿਣ ਵਾਲੇ ਗੁਰਮੁਖ ਸਿੰਘ ਦੀ ਧੀ ਹੈ। ਅਮਨਪ੍ਰੀਤ ਕੌਰ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵਿੱਚ ਤੀਜੇ ਸਮੈਸਟਰ ਦੀ ਬੀ.ਐਸ.ਸੀ. ਨਰਸਿੰਗ ਦੀ ਵਿਦਿਆਰਥਣ ਸੀ।

ਡੀਐਸਪੀ ਨੇ ਕੀ ਕਿਹਾ

ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਦਾ ਕਾਰਨ ਫਿਲਹਾਲ ਹਾਲੇ ਪਤਾ ਨਹੀਂ ਲੱਗਿਆ ਹੈ। ਮ੍ਰਿਤਕ ਦੇ ਪਰਿਵਾਰ ਨੂੰ ਦੱਸ ਦਿੱਤਾ ਗਿਆ ਹੈ। ਉਨ੍ਹਾਂ ਦੇ ਫਰੀਦਕੋਟ ਪਹੁੰਚਣ ‘ਤੇ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.