ਨਵੀਂ ਦਿਲੀ: ਮਹਾਰਾਸ਼ਟਰ ਦੇ ਮੁੰਬਈ ਸ਼ਹਿਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਜਦੋਂ ਰੇਲਵੇ ਸਟੇਸ਼ਨ ਦੇ ਨੇੜੇ ਖੜ੍ਹੇ ਅਤੇ ਪੈਦਲ ਚੱਲ ਰਹੇ ਲੋਕਾਂ ਉੱਤੇ ਇੱਕ ਬਸ ਚੜ੍ਹ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਨੌ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਬਸ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਸੁੰਜੇ ਕਪੂਰ ਦੀ 30 ਹਜ਼ਾਰ ਕਰੋੜ ਦੀ ਸੰਪਤੀ ‘ਤੇ ਵੱਡਾ ਵਿਵਾਦ ਹੁਣ ਅਦਾਲਤ ਦੇ ਫੈਸਲੇ ਦੀ ਉਡੀਕ
ਸਥਾਨਕ ਲੋਕਾਂ ਦੇ ਅਨੁਸਾਰ ਬਸ ਡਰਾਈਵਰ ਨੇ ਵਾਹਨ ਨੂੰ ਰਿਵਰਸ ਕਰਦੇ ਸਮੇਂ ਕੰਟਰੋਲ ਗੁਆ ਦਿੱਤਾ ਜਿਸ ਕਾਰਨ ਸਟਾਪ ਦੇ ਆਲੇ ਦੁਆਲੇ ਖੜ੍ਹੇ ਯਾਤਰੀਆਂ ਨੂੰ ਬਸ ਨੇ ਕੁਚਲ ਦਿੱਤਾ। ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਵਿੱਚ ਗੁੱਸਾ ਵੀ ਦੇਖਣ ਨੂੰ ਮਿਲ ਰਿਹਾ ਹੈ।
ਉਸਤਾਦ ਪੂਰਨ ਸ਼ਾਹ ਕੋਟੀ ਨੂੰ ਅੰਤਿਮ ਅਰਦਾਸ ‘ਤੇ ਸ਼ਰਧਾਂਜਲੀ ਦਿੰਦਿਆਂ ਲੋਕਾਂ ਦੀ ਤਸਵੀਰ
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਾਦਸਾ ਲਾਪਰਵਾਹੀ ਕਾਰਨ ਵਾਪਰਿਆ ਜਾਂ ਕਿਸੇ ਤਕਨੀਕੀ ਖ਼ਰਾਬੀ ਕਾਰਨ।


