ਨੈਸ਼ਨਲ ਡੈਸਕ: ਬੈਂਗਲੁਰੂ ਦੇ ਰਿਚਮੰਡ ਸਰਕਲ ਨੇੜੇ ਸਥਿਤ ਆਪਣੇ ਦਫ਼ਤਰ ਵਿੱਚ ਕੌਂਫਿਡੈਂਟ ਗਰੁੱਪ ਦੇ ਚੇਅਰਮੈਨ ਸੀਜੇ ਰੌਏ ਵੱਲੋਂ ਖੁਦਨੁਸੀ ਕਰਨ ਦੀ ਖ਼ਬਰ ਨੇ ਸਾਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਘਟਨਾ ਸ਼ੁੱਕਰਵਾਰ ਦੁਪਹਿਰ ਲਗਭਗ 3 ਵਜੇ ਵਾਪਰੀ ਜਦੋਂ ਉਨ੍ਹਾਂ ਦੇ ਵੱਖ ਵੱਖ ਥਾਵਾਂ ‘ਤੇ ਆਯਕਰ ਵਿਭਾਗ ਵੱਲੋਂ ਛਾਪੇਮਾਰੀ ਚੱਲ ਰਹੀ ਸੀ।
ਪੁਲਿਸ ਅਧਿਕਾਰੀਆਂ ਅਨੁਸਾਰ ਪਿਛਲੇ ਤਿੰਨ ਦਿਨਾਂ ਤੋਂ ਆਯਕਰ ਵਿਭਾਗ ਦੀ ਟੀਮ ਰੌਏ ਨਾਲ ਸੰਬੰਧਤ ਥਾਵਾਂ ‘ਤੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਆਯਕਰ ਵਿਭਾਗ ਦੇ ਅਧਿਕਾਰੀ ਮੌਕੇ ਤੋਂ ਚਲੇ ਗਏ। ਪੁਲਿਸ ਨੇ ਸਾਫ਼ ਕੀਤਾ ਹੈ ਕਿ ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਦਫ਼ਤਰ ਵਿੱਚ ਕੋਈ ਆਯਕਰ ਅਧਿਕਾਰੀ ਮੌਜੂਦ ਨਹੀਂ ਸੀ।
ਮਾਦੂਰੋ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਾਰਤ ਨੇ ਵੇਨੇਜ਼ੂਏਲਾ ਦੀ ਜਨਤਾ ਨਾਲ ਜਤਾਈ ਹਮਦਰਦੀ
ਪੁਲਿਸ ਨੇ ਦਫ਼ਤਰ ਦੇ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਰੇ ਦਸਤਾਵੇਜ਼ ਰਿਕਾਰਡ ਅਤੇ ਕਰਮਚਾਰੀਆਂ ਦੇ ਬਿਆਨਾਂ ਦੀ ਗਹਿਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਹੈ ਕਿ ਆਯਕਰ ਵਿਭਾਗ ਤੋਂ ਵੀ ਲੋੜੀਂਦੀ ਜਾਣਕਾਰੀ ਲੈ ਕੇ ਪੂਰੇ ਮਾਮਲੇ ਦੀ ਸਚਾਈ ਸਾਹਮਣੇ ਲਿਆਈ ਜਾਵੇਗੀ।
ਇਸ ਦਰਮਿਆਨ ਸੀਜੇ ਰੌਏ ਦੇ ਭਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਰੌਏ ਨਾਲ ਆਖਰੀ ਵਾਰ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਗੱਲ ਹੋਈ ਸੀ। ਉਨ੍ਹਾਂ ਦੱਸਿਆ ਕਿ ਰੌਏ ਨੇ ਦੋ ਵਾਰ ਉਨ੍ਹਾਂ ਨੂੰ ਫੋਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਪਰਿਵਾਰ ਨਾਲ ਮਿਲ ਕੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਕਰ ਰਹੇ ਹਨ ਅਤੇ ਦਫ਼ਤਰ ਦੇ ਹੋਰ ਕਰਮਚਾਰੀਆਂ ਨਾਲ ਗੱਲ ਕਰਕੇ ਹੀ ਕਿਸੇ ਨਤੀਜੇ ‘ਤੇ ਪਹੁੰਚਣਗੇ।
ਅਮਰੀਕਾ ‘ਚ ਚਾਹ ਵੇਚ ਕੇ ਕਮਾ ਰਿਹਾ ਨੌਜਵਾਨ 31 ਹਜ਼ਾਰ ਰੁਪਏ ਰੋਜ਼ਾਨਾ
ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਭਰਾ ਨੂੰ ਕਿਸੇ ਤਰ੍ਹਾਂ ਦੀ ਧਮਕੀ ਜਾਂ ਕਰਜ਼ੇ ਦੀ ਕੋਈ ਸਮੱਸਿਆ ਨਹੀਂ ਸੀ। ਉਨ੍ਹਾਂ ਅਨੁਸਾਰ ਇਹ ਕਦਮ ਆਯਕਰ ਵਿਭਾਗ ਦੀ ਕਾਰਵਾਈ ਦੇ ਦਬਾਅ ਹੇਠ ਲਿਆ ਗਿਆ ਹੋ ਸਕਦਾ ਹੈ ਪਰ ਹਕੀਕਤ ਦੀ ਪੂਰੀ ਜਾਂਚ ਹੋਣ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ।
