Breaking :ਪੰਜਾਬ ਦੇ ਤਰਨਤਾਰਨ ਵਿੱਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਵੋਟਾਂ, 14 ਨੂੰ ਗਿਣਤੀ

0
15

By-election announced in Tarn Taran: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਖਡੂਰ ਸਾਹਿਬ ਵਿਧਾਨ ਸਭਾ ਸੀਟ ਲਈ ਉਪ ਚੋਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਦੇ ਅਨੁਸਾਰ, 11 ਨਵੰਬਰ, 2025 ਨੂੰ ਵੋਟਾਂ ਪੈਣਗੀਆਂ, ਜਿਸਦੀ ਗਿਣਤੀ ਅਤੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ। ਤਹਾਨੂੰ ਦੱਸ ਦਈਏ ਕਿ,ਮਾਝੇ ਦਾ ਜਿਲ਼ਾ ਤਰਨਤਾਰਨ ਜਿਸ ਨੂੰ ਪੰਥਕ ਸੀਟ ਵੀ ਮੰਨਿਆ ਜਾਂਦਾ ਹੈ। ਇਹ ਮਾਝੇ ਦੀ ਧਰਤੀ ਦਾ ਸਿਆਸੀ ਖੇਤਰ ਵਿੱਚ ਗੜ੍ਹ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ ਫ਼ਰਜੀ NCB ਅਧਿਕਾਰੀ ਨੇ ਕੀਤੀ 20 ਲੱਖ ਦੀ ਠੱਗੀ,ਗ੍ਰਿਫਤਾਰੀ ਦਾ ਡਰ ਦਿਖਾ ਕੇ ਲੁੱਟਿਆ

ਉਪ ਚੋਣ ਕਿਉਂ ਹੋ ਰਹੀ ਹੈ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਲਛਮਣ ਸਿੰਘ ਧਾਲੀਵਾਲ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਉਨ੍ਹਾਂ ਦੀ ਲੰਬੀ ਬਿਮਾਰੀ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਇਹ ਉਪ ਚੋਣ ਜ਼ਰੂਰੀ ਹੋ ਗਈ। ਤਰਨਤਾਰਨ ਵਿਧਾਨ ਸਭਾ ਹਲਕੇ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਵਿਧਾਇਕ ਹਰਮੀਤ ਸਿੰਘ ਸੰਧੂ ਹੋਣਗੇ।

ਰਾਜਨੀਤਿਕ ਮਹੱਤਵ: ਖਡੂਰ ਸਾਹਿਬ ਸੀਟ ਲਈ ਉਪ ਚੋਣ ਨੂੰ ਰਾਜਨੀਤਿਕ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾਂਦਾ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੇ ਇਹ ਸੀਟ ਜਿੱਤੀ ਸੀ, ਅਤੇ ਇਸਨੂੰ ਦੁਬਾਰਾ ਜਿੱਤਣਾ ਪਾਰਟੀ ਲਈ ਵੱਕਾਰ ਦਾ ਵਿਸ਼ਾ ਬਣ ਗਿਆ ਹੈ। ਇਸ ਦੌਰਾਨ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੀ ਇਸ ਸੀਟ ‘ਤੇ ਆਪਣੀ ਪਕੜ ਮਜ਼ਬੂਤ ​​ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ।

ਕਾਂਗਰਸ : ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਸ਼ਨੀਵਾਰ ਨੂੰ ਕਰਨਬੀਰ ਸਿੰਘ ਬੁਰਜ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ।

ਸ਼ਰੋਮਣੀ ਅਕਾਲੀ ਦਲ: ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਆਗਾਮੀ ਜ਼ਿਮਨੀ ਚੋਣ ਲਈ ਸੁਖਵਿੰਦਰ ਕੌਰ ਰੰਧਾਵਾ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਪਿੰਡ ਚੱਬਲ ਵਿਖੇ ਰੈਲੀ ਨੂੰ ਸੰਬੋਧਨ ਕਰਨ ਵਾਲੇ ਸੁਖਬੀਰ ਨੇ ਉਨ੍ਹਾਂ ਨੂੰ ਹਲਕੇ ਦਾ ਹਲਕਾ ਇੰਚਾਰਜ ਵੀ ਬਣਾਇਆ। ਪਾਰਟੀ ਦੇ ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ ਨੂੰ ਤਰਨਤਾਰਨ ਉਪ ਚੋਣ ਪ੍ਰਚਾਰ ਦਾ ਇੰਚਾਰਜ ਬਣਾਇਆ ਗਿਆ ਹੈ।

ਵਾਰਿਸ ਪੰਜਾਬ ਦੇ ਐਮਪੀ ਅੰਮ੍ਰਿਤਪਾਲ ਸਿੰਘ : ਐਮਪੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਤਰਨਤਾਰਨ ਵਿਧਾਨ ਸਭਾ ਉਪ ਚੋਣ ਲੜੇਗੀ। ਇਹ ਐਲਾਨ ਫਰੀਦਕੋਟ ਤੋਂ ਐਮਪੀ ਸਰਬਜੀਤ ਸਿੰਘ ਖਾਲਸਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਅਗਲੇ ਦੋ ਦਿਨਾਂ ਵਿੱਚ ਆਪਣੇ ਉਮੀਦਵਾਰ ਦਾ ਨਾਮ ਐਲਾਨ ਕਰੇਗੀ। ਖਾਲਸਾ ਨੇ ਅੱਗੇ ਕਿਹਾ ਕਿ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਧਿਕਾਰਤ ਤੌਰ ‘ਤੇ ਉਮੀਦਵਾਰ ਦੇ ਨਾਮ ਦਾ ਐਲਾਨ ਕਰਨਗੇ।

ਨਾਮਜ਼ਦਗੀਆਂ ਅਤੇ ਚੋਣ ਜ਼ਾਬਤਾ: ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਹੈ। ਨਾਮਜ਼ਦਗੀ ਪ੍ਰਕਿਰਿਆ, ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ ਅਤੇ ਵਾਪਸੀ ਸੰਬੰਧੀ ਵਿਸਤ੍ਰਿਤ ਜਾਣਕਾਰੀ ਜਲਦੀ ਹੀ ਜਾਰੀ ਕੀਤੀ ਜਾਵੇਗੀ।

ਵੀਡੀਓ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੀ ਸ਼ਰਧਾ ਭਾਵਨਾ ਦੇ ਨਾਲ ਸ਼ੁਰੂਆਤ